ਸਰਕਾਰੀ ਹਾਈ ਸਕੂਲ ’ਚ ਨੈਤਿਕ ਕਦਰਾਂ-ਕੀਮਤਾਂ ਬਾਰੇ ਸੈਮੀਨਾਰ

Spread the love

ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਬਾਰੇ ਕੀਤਾ ਗਿਆ ਜਾਗਰੂਕ

ਕੋਟਕਪੂਰਾ, 25 ਮਾਰਚ (ਗੁਰਦੀਪ ਸਿੰਘ ਢਿੱਲੋਂ) :- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਚੰਗੀ ਨਾਗਰਿਕਤਾ ਦੇ ਨਿਰਮਾਣ ਲਈ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੀ ਉੱਘੀ ਹਸਤੀ ਮਨਦੀਪ ਸਿੰਘ (ਮਿੰਟੂ ਗਿੱਲ) ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਹਨਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਸਬੰਧੀ ਭਰਪੂਰ ਜਾਣਕਾਰੀ ਦਿੰਦਿਆਂ ਚੰਗੇ ਨਾਗਰਿਕ ਹੋਣ ਦੇ ਗੁਣ ਦੱਸੇ। ਮਨਦੀਪ ਸਿੰਘ ਮਿੰਟੂ ਗਿੱਲ ਨੇ ਸਿੱਖਿਆ ਦੀ ਮਹੱਤਤਾ ’ਤੇ ਚਾਨਣਾ ਪਾਇਆ। ਬੱਚਿਆਂ ਨੂੰ ਦੇਸ਼ ਦੇ ਸੰਵਿਧਾਨ ਦੀ ਮਹੱਤਤਾ ਬਾਰੇ ਸਮਝਾਇਆ। ਰਵਿੰਦਰ ਸਿੰਘ ਸ.ਸ ਮਾਸਟਰ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਸਕੂਲ ਦੇ ਹੈੱਡ ਮਾਸਟਰ ਮਨੀਸ਼ ਛਾਬੜਾ ਸਮੇਤ ਸਮੂਹ ਸਟਾਫ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਨੋਡਲ ਇੰਚਾਰਜ ਮੈਡਮ ਇੰਦਰਜੀਤ ਕੌਰ, ਮੈਡਮ ਮੀਨੂ ਦਹਿਆ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ/ਵਿਦਿਆਰਥਣਾ ਵੀ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *