ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਕੀਤੀ ਪੁਰਜ਼ੋਰ ਨਿਖੇਧੀ; ਉੱਚ-ਪੱਧਰੀ ਜਾਂਚ ਦੀ ਮੰਗ

Spread the love
ਬਲਾਚੌਰ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਹੋਏ ਕਾਤਲਾਨਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਬਲਾਚੌਰ ਅਤੇ ਸੀਨੀਅਰ ਆਗੂ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਹਨੀ ਟੌਂਸਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਪਵਿੱਤਰ ਅਸਥਾਨ ‘ਤੇ ਮੱਥਾ ਟੇਕ ਕੇ ਬਾਹਰ ਨਿਕਲ ਰਹੇ ਸਨ, ਜਦੋਂ ਇੱਕ ਸ਼ਖ਼ਸ ਨੇ ਉਨ੍ਹਾਂ ‘ਤੇ ਅਚਾਨਕ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ ‘ਤੇ ਮੁਸਤੈਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਸ਼ਖ਼ਸ ਨੂੰ ਦਬੋਚ ਲਿਆ, ਪਰ ਇਸ ਝੜਪ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਬਾਂਹ ‘ਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਇਲਾਜ ਅਧੀਨ ਹਨ।ਅਕਾਲੀ ਆਗੂ ਸੰਦੀਪ ਚੌਧਰੀ ਹਨੀ ਟੌਂਸਾ ਨੇ ਆਖਿਆ ਕਿ ਕਿਉਂਕਿ ਇਹ ਮਾਮਲਾ ਪੰਜਾਬ ਤੋਂ ਬਾਹਰ ਮਹਾਰਾਸ਼ਟਰ ਦਾ ਹੈ, ਇਸ ਲਈ ਮਹਾਰਾਸ਼ਟਰ ਪੁਲਿਸ ਨੂੰ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਇਸ ਗੱਲ ਦਾ ਪਤਾ ਲਗਾਵੇ ਕਿ ਹਮਲਾਵਰ ਕੌਣ ਹੈ, ਉਹ ਕਿਸ ਦੇ ਇਸ਼ਾਰੇ ‘ਤੇ ਆਇਆ ਸੀ ਅਤੇ ਇਸ ਪਿੱਛੇ ਕੇਹੜੀ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *