ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ਦਾ ਸਵਾਗਤ 

Spread the love
ਅੰਮ੍ਰਿਤਸਰ, 15 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਵਲੰਟੀਅਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਧੰਜਲ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਸਰਬਜੋਤ ਸਿੰਘ ਧੰਜਲ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਇੱਕ ਸਮਰਪਿਤ ਵਲੰਟੀਅਰ ਵਜੋਂ ਜੁੜੇ ਹੋਏ ਹਨ। ਸਾਲ 2016 ਵਿੱਚ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਪਾਰਟੀ ਦੀ ਜ਼ਿੰਮੇਵਾਰੀ ਨਿਭਾਈ ਅਤੇ 2017 ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਵੀ ਲੜੀ। ਪਾਰਟੀ ਦੇ ਸੰਘਰਸ਼ ਦੇ ਦੌਰ ਤੋਂ ਲੈ ਕੇ ਅੱਜ ਤੱਕ ਉਹ ਲਗਾਤਾਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਰਹੇ ਹਨ।ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ। ਇਸ ਤੋਂ ਬਾਅਦ ਸਾਲ 2026 ਵਿੱਚ ਉਨ੍ਹਾਂ ਨੂੰ ਦੁਬਾਰਾ ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ।ਵਲੰਟੀਅਰਾਂ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਦੀ ਲੰਬੇ ਸਮੇਂ ਦੀ ਸੰਗਠਨਾਤਮਕ ਸੇਵਾ, ਪ੍ਰਸ਼ਾਸਨਿਕ ਤਜਰਬੇ ਅਤੇ ਲੋਕਾਂ ਨਾਲ ਜੁੜਾਅ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਧੰਜਲ ਦੀ ਅਗਵਾਈ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਸ਼ਹਿਰ ਦੇ ਵਿਕਾਸ, ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਅਤੇ ਲੋਕ ਭਲਾਈ ਦੇ ਪ੍ਰੋਜੈਕਟਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਮਠਾੜੂ, ਹਰਿੰਦਰ ਸਿੰਘ, ਜਸਕਰਨਦੀਪ ਸਿੰਘ, ਬੰਟੀ ਮਹਾਜਨ, ਬੂਟਾ ਰਾਮ ਵੇਰਕਾ , ਹਰਮਿੰਦਰ ਸਿੰਘ , ਗੌਰਵ ਅਗਰਵਾ, ਮਨਦੀਪ ਸਿੰਘ ਮੌਂਗਾ, ਅਮਰਿੰਦਰ ਸਿੰਘ ਸੋਹਲ, ਰਵੀਦੀਪ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *