ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਏ ਫਾਈਨਲ ਪੇਪਰ ਅਤੇ ਸਵੈ ਰੋਜ਼ਗਾਰ ਲਈ ਦਿੱਤੀਆਂ 12 ਸਿਲਾਈ ਮਸ਼ੀਨਾਂ 

Spread the love
ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਡੀ ਪੱਧਰ ਤੇ ਸਿਖਲਾਈ ਸੈਂਟਰ ( ਬਿਊਟੀ ਪਾਰਲਰ, ਕੰਪਿਊਟਰ ਸੈਂਟਰ, ਸਿਲਾਈ) ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਖੋਲੇ ਜਾ ਰਹੇ ਹਨ ਤਾਂ ਜੋ ਇਹ ਲੋਕ ਤਕਨੀਕੀ ਸਿੱਖਿਆ ਲੈ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ (ਮਲੋਟ, ਮੁਕਤਸਰ, ਲੰਬੀ,) ਚੱਲ ਰਹੇ ਹਨ, ਇਨ੍ਹਾਂ ਵਿਚ 6 ਮਹੀਨਿਆਂ ਦੀ ਸਿਖਲਾਈ ਦੋਰਾਨ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ।ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਪਿੰਡ ਬੁਰਜ ਸਿੱਧਵਾਂ (ਮਲੋਟ) ਅਤੇ ਗੂਰਦੁਆਰਾ ਸਾਹਿਬ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਮੁਫ਼ਤ ਸਿਲਾਈ ਸੈਂਟਰਾਂ ਦੇ ਪੇਪਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਦੀ ਰਹਿਨੁਮਾਈ ਹੇਠ ਲਏ ਗਏ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੇਪਰ ਲੈਣ ਉਪਰੰਤ 12 ਲੋੜਵੰਦ ਔਰਤਾਂ ਨੂੰ ਆਪਣਾਂ ਰੋਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਮਸ਼ੀਨਾਂ ਲੈਣ ਉਪਰੰਤ ਔਰਤਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਅਸੀਂ ਖ਼ੁਦ ਕਮਾਊਣ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਜਸਪਾਲ ਸਿੰਘ ਰਿਟਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ,ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ , ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ ,ਸੋਮ ਨਾਥ, ਬਰਨੇਕ ਸਿੰਘ ਰਿਟਾ ਲੈਕਚਰਾਰ, ਮੈਡਮ ਅਮਰਜੀਤ ਕੌਰ ਪਟਿਆਲਾ, ਮੈਡਮ ਵੀਰਪਾਲ ਕੌਰ, ਮਲਕੀਤ ਸਿੰਘ ਕਾਲਾ ਖੱਪਿਆਂਵਾਲ਼ੀ, ਬਾਬਾ ਜੀ ਖੱਪਿਆਂਵਾਲ਼ੀ, ਸਿਲਾਈ ਅਧਿਆਪਕਾਂ ਖੱਪਿਆਂਵਾਲ਼ੀ, ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ, ਬਲਜੀਤ ਕੌਰ ਮਿਉਂਸਪਲ ਕੌਂਸਲਰ ਮਲੋਟ, ਸ੍ਰੀਮਤੀ ਪ੍ਰਵੀਨ ਰਾਣੀ ਮਲੋਟ,ਸੋਹਣ ਲਾਲ ਗੁੰਬਰ ਮਲੋਟ, ਜਸਵਿੰਦਰ ਸਿੰਘ ਵਾਲੀਆਂ ਮਲੋਟ, ਸੁਰਿੰਦਰ ਕੁਮਾਰ ਅਤੇ ਕੇਵਲ ਛਾਬੜਾ ਮਲੋਟ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *