ਜੈਤੋ 15 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ. ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਕੇਸ਼ ਰੋਮਾਨਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਸਿੱਖਿਆ ਸਮਿੱਤੀ ਦੇ ਚੇਅਰਮੈਨ ਸੁਖਵਿੰਦਰ ਗਰਗ ਅਤੇ ਸਾਲਸੀ ਵੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ ਜੀ ਪਹੁੰਚੇ ਹੋਏ ਸਨ. ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ. ਸਾਰਿਆਂ ਨੇ ਮਿਲਕੇ ਰਾਸ਼ਟਰੀ ਗੀਤ ਗਾਇਆ. ਉਸ ਤੋਂ ਬਾਅਦ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ. ਪ੍ਰਧਾਨ ਜੀ ਨੇ ਆਪਣੇ ਸੰਬੋਧਨ ਭਾਸ਼ਣ ਵਿੱਚ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਆਪਣੇ ਰਾਸ਼ਟਰ ਦੀ ਤਨ ਮਨ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ. ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕੁਸਮ ਕਾਲੜਾ ਅਤੇ ਸਮੂਹ ਸਟਾਫ ਮੌਜੂਦ ਸਨ।






