ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਦਾ ਸਾਡੇ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ: ਡਾ.ਐਮ.ਐਸ ਰੋਹਟਾ ਸ਼ਹੀਦੀ ਦਿਵਸ ਮੌਕੇ ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਵੱਲੋਂ ਸ਼ਰਧਾ ਦੇ ਫੁੱਲ ਭੇਟ 

Spread the love
ਬੱਸੀ ਪਠਾਣਾ, 31 ਜੁਲਾਈ (ਉਦੇ ਧੀਮਾਨ): ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ: ਪੰਜਾਬ ਵੱਲੋਂ ਪੰਜਾਬ ਦੇ ਮਹਾਨ ਸੂਰਵੀਰ, ਕੌਮੀ ਸ਼ਹੀਦ ਅਤੇ ਅਮਰ ਯੋਧੇ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਫ਼ਰੰਟ ਦੇ ਸੂਬਾ ਪ੍ਰਧਾਨ ਡਾ.ਐਮ.ਐਸ ਰੋਹਟਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦਾ ਸਮੁੱਚਾ ਜੀਵਨ ਦੇਸ਼ ਭਗਤੀ, ਬਹਾਦਰੀ, ਦ੍ਰਿੜ੍ਹ ਇਰਾਦੇ ਅਤੇ ਅਦੁੱਤੀ ਕੁਰਬਾਨੀ ਦੀ ਮਹਾਨ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼ਹੀਦ ਊਧਮ ਸਿੰਘ ਜੀ ਨੇ ਆਪਣੀ ਜ਼ਿੰਦਗੀ ਦਾ ਹਰ ਪਲ ਦੇਸ਼ ਦੀ ਆਜ਼ਾਦੀ ਅਤੇ ਇਨਸਾਫ਼ ਦੇ ਸੰਘਰਸ਼ ਨੂੰ ਸਮਰਪਿਤ ਕਰ ਦਿੱਤਾ। ਡਾ. ਰੋਹਟਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਉਹ ਸੁਨਹਿਰੀ ਅਧਿਆਇ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਲੋੜ ਹੈ ਕਿ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਹੀ ਨਾ ਕਰੀਏ, ਸਗੋਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੀ ਸਿਰਜਣਾ ਲਈ ਇਮਾਨਦਾਰੀ, ਏਕਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਰਾਹ ’ਤੇ ਚੱਲੀਏ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਫ਼ਰੰਟ ਦੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ ਅਤੇ ਡਾ. ਐਮ. ਐਸ. ਰੋਹਟਾ ਨੇ ਪੰਜਾਬ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਆਦਮ ਕੱਦ ਬੁੱਤ ਲਗਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ, ਜਨਰਲ ਸਕੱਤਰ ਗੁਰਸੇਵਕ ਜਮੀਤਗੜ੍ਹ, ਚੇਅਰਮੈਨ ਐਡਵਾਇਸਰੀ ਬੋਰਡ ਇੰਸਪੈਕਟਰ ਜਗਬੀਰ ਸਿੰਘ ਸੇਵਾਮੁਕਤ,ਉਪ ਚੇਅਰਮੈਨ ਪੰਕਜ ਗੁਪਤਾ, ਜੁਆਇੰਟ ਸਕੱਤਰ ਡਾ.ਕੁਲਦੀਪ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪ੍ਰਧਾਨ ਡਾ.ਐਮ. ਐਸ. ਜੱਸਲ, ਬੱਸੀ ਪਠਾਣਾਂ ਪ੍ਰਧਾਨ ਇੰਸਪੈਕਟਰ ਜਸਵਿੰਦਰ ਸਿੰਘ ਲਾਲੀ ਸੇਵਾਮੁਕਤ, ਜੁਆਇੰਟ ਸਕੱਤਰ ਗੁਰਸੇਵਕ ਮਜ਼ਾਤ,ਹਰਸ਼ ਗੁਪਤਾ ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *