ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸਾਉਣ ਮਹੀਨੇ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ ਗਿਆ

Spread the love
ਚੌਂਕ ਮਹਿਤਾ 17 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿੱਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸਾਉਣ ਦੇ ਮਹੀਨੇ ਨਾਲ ਸੰਬੰਧਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਚਾਰਟ, ਪੋਸਟਰ, ਕਵਿਤਾਵਾਂ, ਲੇਖ ਅਤੇ ਹੋਰ ਰਚਨਾਵਾਂ ਤਿਆਰ ਕਰਕੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਰਚਨਾਵਾਂ ਰਾਹੀਂ ਪੰਜਾਬ ਦੇ ਪੁਰਾਤਨ ਸੱਭਿਆਚਾਰ, ਸਾਉਣ ਮਹੀਨੇ ਦੀਆਂ ਰਵਾਇਤਾਂ ਅਤੇ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ ਗਈ।ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਾਉਣ ਮਹੀਨੇ ਦੀ ਪੰਜਾਬੀ ਸੱਭਿਆਚਾਰ ਵਿੱਚ ਮਹੱਤਤਾ ਅਤੇ ਇਸ ਨਾਲ ਜੁੜੀਆਂ ਪੁਰਾਤਨ ਰਵਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਹੋਰ ਹਾਜ਼ਰ ਸ਼ਖਸੀਅਤਾਂ ਵਿੱਚ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਜੋਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ,ਮਨਦੀਪ ਕੌਰ ਮੈਡਮ, ਮੈਡਮ ਸੁਖਵੰਤ ਕੌਰ, ਮੈਡਮ ਕਿਰਨ, ਸਮੇਤ ਸਮੂਹ ਸਕੂਲ ਸਟਾਫ ਮੌਜੂਦ ਸੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *