ਸ਼ਹੀਦ ਭਗਤ ਸਿੰਘ ਕਲੱਬ ਗਹਿਰੀ ਭਾਗੀ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਗਿਆ।

Spread the love
ਰਾਮਾ ਮੰਡੀ, 27 nr;s(ਅਸ਼ੋਕ ਕੁਮਾਰ)=ਸ਼ਹੀਦ ਭਗਤ ਸਿੰਘ ਕਲੱਬ ਗਹਿਰੀ ਭਾਗੀ ਵੱਲੋਂ ਪਿੰਡ ਦੇ ਨੌਜਵਾਨ ਖਿਡਾਰੀਆਂ ਨੂੰ  ਪ੍ਰਿੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਕਲੱਬ ਦੇ ਮੈਂਬਰਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਖੇਡਾਂ ਵਿੱਚ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕਲੱਬ ਦੇ ਨੁਮਾਇੰਦਿਆਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਖਿਡਾਰੀਆਂ ਨੂੰ ਕਲੱਬ ਦੇ ਮੈਂਬਰਾਂ ਵੱਲੋਂ ਕੇਲੇ ਵੰਡੇ ਗਏ।ਇਸ ਮੌਕੇ ਹਰਮੰਦਰ ਸਿੰਘ ਫੌਜੀ, ਹਰਭਜਨ ਸਿੰਘ ਫੌਜੀ, ਸਤਨਾਮ ਸਿੰਘ ਪੀ ਡਬਲਿਊ ਡੀ, ਗੁਰਦਿੱਤ ਸਿੰਘ ਗੁਰੀ,ਸਵਰਾਜ -855ਕੰਪਨੀ ਦੇ ਹਰਭਜਨ ਸਿੰਘ, ਤੇ ਸਮੂਹ ਸ਼ਹੀਦ ਭਗਤ ਸਿੰਘ ਕਲੱਬ ਗਹਿਰੀ ਭਾਗੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕੋਚ ਰਘਬੀਰ ਸਿੰਘ ਵੱਲੋਂ ਭਵਿੱਖ ਵਿੱਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਦੀ ਉਮੀਦ ਪ੍ਰਗਟਾਈ ਗਈ। ਮੈਡਮ ਰਜਨਦੀਪ ਕੌਰ, ਪ੍ਰਿਤਪਾਲ ਕੌਰ ਵੱਲੋਂ ਜਸਮੀਤ ਕੌਰ ਨੂੰ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਤੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਕਲੱਬ ਦੇ ਇਸ ਉਪਰਾਲੇ ਦੀ ਪਿੰਡ ਵਾਸੀਆਂ ਵੱਲੋਂ ਵੀ ਸ਼ਲਾਘਾ ਕੀਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *