ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਅਪ੍ਰੈਲ ਕੁਲ ਡੇ ਮਨਾਇਆ ਗਿਆ।

Spread the love

ਪੱਟੀ 2 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ) ਅੱਜ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਰੁੱਖਾਂ ਦੀ ਮਹੱਤਤਾ ਨੂੰ ਸਮਝਦਿਆ ਹੋਇਆਂ ਅਪ੍ਰੈਲ ਕੁਲ ਡੇ ਮਨਾਇਆ ਗਿਆ। ਇਸ ਸੰਦਰਭ ਵਿੱਚ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਕਾਰਜਕਾਰੀ ਐੱਮ.ਡੀ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਸ਼ੁਭੀ ਭਾਰਦਵਾਜ ਦੀ ਰਹਿਨੁਮਾਈ ਹੇਠ ਸਕੂਲ ਵਿੱਚ ਫਲਦਾਰ ਅਤੇ ਛਾਂਦਾਰ ਬਟੇ ਸਕੂਲ ਦੇ ਬੱਚਿਆ ਹੱਥੋਂ ਲਗਵਾਏ ਗਏ। ਸੰਸਥਾ ਵੱਲੋਂ ਕੀਤਾ ਗਿਆ ਇਹ ਉਪਰਾਲਾ ਸਭ ਲਈ ਪ੍ਰੇਰਣਾ ਸਰੋਤ ਹੈ। ਇਸ ਮੌਕੇ ਸੰਸਥਾ ਦੇ ਐੱਮ.ਡੀ ਡਾ. ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਅਸੀਂ 1 ਅਪ੍ਰੈਲ ਨੂੰ ਅਪ੍ਰੈਲ ਫੂਲ ਡੇ ਵਜੋਂ ਮਨਾਉਂਦੇ ਹਾਂ ਪਰ ਸਾਨੂੰ ਚਾਹੀਦਾ ਹੈ ਕਿ ਅਸੀਂ ਇਸ ਦਿਨ ਨੂੰ ਅਪ੍ਰੈਲ ਕੁਲ ਡੇ ਵਜੋਂ ਮਨਾਈਏ ਅਤੇ ਇਸ ਦਿਨ ਵੱਧ ਤੋਂ ਵੱਧ ਰੁੱਖ ਲਗਾਈਏ ਤਾਂ ਜੋ ਸਾਡਾ ਵਾਤਾਵਰਣ ਹਰਿਆ ਭਰਿਆ ਬਣਿਆ ਰਹੇ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਸ਼ਰਮਾ, ਸ੍ਰੀਮਤੀ ਨਰਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *