ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

Spread the love
ਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ ਦੀ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਗਈ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਗਣੇਸ਼ ਜੀ ਦੀ ਆਰਤੀ ਕੀਤੀ ਅਤੇ ਭਜਨ ਗਾ ਕੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ।ਸਮਾਗਮ ਦੌਰਾਨ ਬੱਚਿਆਂ ਨੇ ਸ਼ਰਧਾ ਨਾਲ ਗਣੇਸ਼ ਜੀ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਅਤੇ ਸੁਖ-ਸਮ੍ਰਿੱਧੀ ਦੀ ਕਾਮਨਾ ਕੀਤੀ। ਇਸ ਉਪਰੰਤ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਸ ਧਾਰਮਿਕ ਸਮਾਗਮ ਵਿੱਚ ਭਾਗ ਲਿਆ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਗਰਗ ਨੇ ਵਿਦਿਆਰਥੀਆਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਸ਼ਰਧਾ, ਏਕਤਾ, ਸਦਭਾਵਨਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਦੇ ਹਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਜਪਾ ਦੇ ਆਗੂ ਅਤੇ ਮੌੜ ਹਲਕੇ ਦੇ ਇੰਚਾਰਜ ਦਿਆਲ ਸਿੰਘ ਸੋਢੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ…

    Leave a Reply

    Your email address will not be published. Required fields are marked *