ਸ਼ੇਰੀਆਂ ‘ਚ ਅਕਾਲੀ-ਕਾਂਗਰਸੀ ਪਰਿਵਾਰਾਂ ਨੇ ਫੜਿਆ ‘ਆਪ’ ਦਾ ਹੱਥ   ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਲੋਕ” – ਦਿਆਲਪੁਰਾ  

Spread the love
ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ) ਹਲਕਾ ਸਮਰਾਲਾ ‘ਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਬਲਾਕ ਮਾਛੀਵਾੜਾ ਦੇ ਪਿੰਡ ਸ਼ੇਰੀਆਂ ਵਿਖੇ ਅਕਾਲੀ ਦਲ ਅਤੇ ਕਾਂਗਰਸ ਨਾਲ ਸਬੰਧਤ ਕਈ ਪਤਵੰਤੇ ਪਰਿਵਾਰ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।  ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਹਨਾਂ ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਵਿਧਾਇਕ ਦਿਆਲਪੁਰਾ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਉਹਨਾਂ ਨੂੰ ਪਾਰਟੀ ‘ਚ ਬਣਦਾ ਮਾਨ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।   ਆਪ ਆਗੂ ਪਰਵੀਨ ਮੱਕੜ ਨੇ ਦੱਸਿਆ ਕਿ ਸ਼ਾਮਿਲ ਹੋਣ ਵਾਲਿਆਂ ‘ਚ ਕੋਆਪ੍ਰੇਟਿਵ ਸੋਸਾਇਟੀ ਮੈਂਬਰ ਗੁਲਾਬ ਸਿੰਘ, ਕਰਮਜੀਤ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਪੰਚ ਬਖਸ਼ੀਸ਼ ਸਿੰਘ, ਗਗਨਦੀਪ ਸਿੰਘ, ਵੇਰਕਾ ਦੁੱਧ ਉਤਪਾਦਕ ਡਾਇਰੀ ਦੇ ਪ੍ਰਧਾਨ ਜਸਵੀਰ ਸਿੰਘ, ਨੰਬਰਦਾਰ ਮਨਜੋਤ ਸਿੰਘ*, ਬਲਵੀਰ ਸਿੰਘ, ਨਰਿੰਦਰ ਸਿੰਘ ਅਤੇ ਮਨਿੰਦਰ ਸਿੰਘ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪਣੇ ਆਪ ਹੀ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ‘ਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਅਤੇ ਪੂਰਨ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਪੀ.ਏ. ਨਵਜੀਤ ਸਿੰਘ, ਆਪ ਆਗੂ ਗੁਰਨਾਮ ਸਿੰਘ ਖਾਲਸਾ, ਸਰਪੰਚ ਭੁਪਿੰਦਰ ਸਿੰਘ ਸੈਂਸੋਵਾਲ, ਕੌਂਸਲਰ ਜਗਮੀਤ ਸਿੰਘ ਮੱਕੜ, ਸਰਪੰਚ ਬਲਪ੍ਰੀਤ ਸਿੰਘ ਸ਼ਾਮਗੜ੍ਹ, ਜਸਪ੍ਰੀਤ ਸਿੰਘ ਮਾਂਗਟ, ਜਸਵੀਰ ਸਿੰਘ ਗਿੱਲ, ਤੇਜਿੰਦਰ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ, ਰਣਜੀਤ ਸਿੰਘ ਅਤੇ ਯੂਥ ਆਗੂ ਬੱਲਕੀਰਤ ਵੀ ਮੌਜੂਦ ਸਨ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *