ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ:  ਕਿਸਾਨ ਆਗੂ

Spread the love
ਝਬਾਲ 1 ਸਤੰਬਰ ( ਮੱਖਣ ਮਨੋਜ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੰਬੇ ਸਮੇਂ ਤੋਂ ਸੂਗਰ ਮਿਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ ਇਹਨਾਂ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ  ਮਿੱਲ ਦੀ ਇਮਾਰਤ ਅਤੇ ਮਸ਼ੀਨਰੀ ਨੂੰ ਦੇਖ ਕੇ ਸਪੱਸ਼ਟ ਹੈ ਕਿ ਜੇਕਰ ਸਰਕਾਰ ਇੱਛਾ ਸ਼ਕਤੀ ਦਿਖਾਏ ਤਾਂ ਅੱਜ ਵੀ ਇਹ ਮਿੱਲ ਚਾਲੂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ੇਰੋਂ ਸ਼ੂਗਰ ਮਿੱਲ ਬੰਦ ਪਈ ਹੈ |ਅਤੇ ਇਸ ਨੂੰ ਮੁੜ ਚਾਲੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਮਿੱਲ ਚਾਲੂ ਹੋਣ ਨਾਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹ ਮਿਲੇਗਾ, ਗੰਨਾ ਕਾਸ਼ਤਕਾਰਾਂ ਨੂੰ ਲਾਭ ਹੋਵੇਗਾ ਅਤੇ ਇਲਾਕੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ, ਉਸ ਤੋਂ ਬਾਅਦ ਪੰਜ ਸਾਲ ਕਾਂਗਰਸ ਸਰਕਾਰ ਅਤੇ ਹੁਣ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਉਦਯੋਗਾਂ ਨੂੰ ਬਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਅਤੇ ਨਿਵੇਸ਼ ਦੇ ਨਾਂ ‘ਤੇ ਕਈ ਐਲਾਨ ਕੀਤੇ, ਪਰ ਜ਼ਮੀਨੀ ਪੱਧਰ ‘ਤੇ ਉਦਯੋਗਾਂ ਨੂੰ ਮੁੜ ਚਾਲੂ ਕਰਨ ਲਈ ਲੋੜੀਂਦੀ ਇੱਛਾ ਸ਼ਕਤੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਦਾਅਵਾ ਹੈ ਕਿ ਮਿੱਲ ਦੀ ਪੂੰਜੀ ਵਿੱਚ ਉਨ੍ਹਾਂ ਦੀ ਲਗਭਗ 60 ਫ਼ੀਸਦੀ ਹਿੱਸੇਦਾਰੀ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮਿੱਲ ਦੀ ਕਰੀਬ 98 ਏਕੜ ਜ਼ਮੀਨ ਹੋਰ ਸਰਕਾਰੀ ਸੰਸਥਾਵਾਂ ਨੂੰ ਦੇਣ ਜਾਂ ਇਸ ਦੀ ਵਰਤੋਂ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਕਿਸਾਨ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਿੱਸੇਦਾਰਾਂ ਦੀ ਸਹਿਮਤੀ ਤੋਂ ਬਿਨਾਂ ਮਿੱਲ ਦੀ ਜ਼ਮੀਨ ਜਾਂ ਸੰਪਤੀ ਨਾਲ ਕੋਈ ਵੀ ਛੇੜਛਾੜ ਕਬੂਲ ਨਹੀਂ ਕੀਤੀ ਜਾਵੇਗੀ।ਇਹਨਾਂ ਆਗੂਆਂ ਨੇ ਕਿਹਾ ਕਿ ਸਰਕਾਰਾਂ ਪਹਿਲਾਂ ਲੋਕਾਂ ਦੀ ਜ਼ਮੀਨ ਉਦਯੋਗ ਲਗਾਉਣ ਦੇ ਨਾਂ ‘ਤੇ ਐਕਵਾਇਰ ਕਰਦੀਆਂ ਹਨ, ਪਰ ਬਾਅਦ ਵਿੱਚ ਉਦਯੋਗ ਬੰਦ ਹੋਣ ਉਪਰੰਤ ਉਹ ਜ਼ਮੀਨਾਂ ਨੂੰ ਹੋਰ ਮਕਸਦਾਂ ਲਈ ਵਰਤਣ ਜਾਂ ਵੇਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਨੇ ਮਿੱਲ ਨੂੰ ਚਾਲੂ ਕਰਨ ਦੀ ਬਜਾਏ ਇਸ ਦੀ ਜ਼ਮੀਨ ਵੇਚਣ ਦੀ ਦਿਸ਼ਾ ਵਿੱਚ ਕਦਮ ਚੁੱਕੇ ਹਨ।ਜੋ ਆਮ ਆਦਮੀ ਪਾਰਟੀ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਉਲਟ ਹਨ|ਜਿਸ ਖਿਲਾਫ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ |ਉਹਨਾਂ ਕਿਹਾ ਕੇ ਮਿੱਲ ਚਾਲੂ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ |। ਜੇਕਰ ਸ਼ੇਰੋਂ ਸ਼ੂਗਰ ਮਿੱਲ ਮੁੜ ਚਾਲੂ ਹੁੰਦੀ ਹੈ ਤਾਂ ਨੇੜਲੇ ਪਿੰਡਾਂ ਦੇ ਲਗਭਗ 1000 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਮਿਲ ਸਕਦਾ ਹੈ ਅਤੇ ਇਲਾਕੇ ਦੇ ਕਿਸਾਨ ਵੱਡੇ ਪੱਧਰ ‘ਤੇ ਗੰਨੇ ਦੀ ਕਾਸ਼ਤ ਕਰਕੇ ਆਪਣੀ ਆਮਦਨ ਵਧਾ ਸਕਦੇ ਹਨ। ਉਨ੍ਹਾਂ ਮਿੱਲ ਦੀਆਂ ਪੁਰਾਣੀਆਂ ਤਸਵੀਰਾਂ ਅਤੇ ਮੌਜੂਦਾ ਖਸਤਾ ਹਾਲਤ ਵੀ ਸਾਂਝੀ ਕਰਦਿਆਂ ਕਿਹਾ ਕਿ ਇਹ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਦਾ ਨਤੀਜਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਜਾਰੀ ਰੱਖਣਗੀਆਂ ਅਤੇ ਤਰਨ ਤਾਰਨ ਦੇ ਸਮੂਹ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੇਰੋਂ ਸ਼ੂਗਰ ਮਿੱਲ ਨੂੰ ਬਚਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ।ਇਸ ਮੌਕੇ ਮੁਖਤਾਰ ਸਿੰਘ ਮੱਲਾ, ਰੇਸ਼ਮ ਸਿੰਘ ਫੈਲੋਕੇ, ਬਲਵਿੰਦਰ ਸਿੰਘ ਨਹਿੰਗ, ਸੁਖਬਾਜ ਸਿੰਘ ਸਿੱਧੂ, ਮੁਖਵਿੰਦਰ ਸਿੰਘ ਫੈਲੋਕੇ, ਮਨਜੀਤ ਸਿੰਘ ਰੰਧਾਵਾ, ਜੱਸਾ ਸਿੰਘ ਕੱਦ ਗਿੱਲ, ਮੇਘ ਸਿੰਘ, ਇੰਦਰਜੀਤ ਸਿੰਘ ਮੁਰਾਹਣਾ, ਮੰਗਲ ਸਰਹਾਲੀ, ਤਰਸੇਮ ਸਿੰਘ ਲੁਹਾਰ,ਕੇਹਰ ਸਿੰਘ ਮੁਗਲ ਚੱਕ, ਮਨਜੀਤ ਸਿੰਘ ਮੁਰਾਹਣਾ, ਬਲਵਿੰਦਰ ਮੁਰਾਹਣਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *