ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸਤਲਾਣੀ ਸਾਹਿਬ ਦਾ ਨਤੀਜਾ ਰਿਹਾ ਸ਼ਾਨਦਾਰ

Spread the love

ਸਰਾਏ ਅਮਾਨਤ ਖਾਂ,10 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸਤਲਾਣੀ ਸਾਹਿਬ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਅਧਿਆਪਕ ਤੇ ਮਾਪਿਆਂ ਦਾ ਮਾਣ ਵਧਾਇਆ ਹੈ। ਸਕੂਲ ਦੀ ਪ੍ਰਿੰਸੀਪਲ ਕਵਲਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਸੱਚੀ ਲਗਨ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜੋ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਲਗਨ ਨਾਲ ਕਰਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਗਏ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਇੱਕ ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਜੀ ਤੇ ਬਾਬਾ ਇੰਦਰਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

ਉਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਵਿੱਚ ਸੁਖਮਨਪ੍ਰੀਤ ਕੌਰ ਨੇ 97%, ਪਲਕਪ੍ਰੀਤ ਕੌਰ ਨੇ 94.3%,ਮਹਿਕਦੀਪ ਕੌਰ ਨੇ 93.5%, ਮੰਨਤ 92%,ਦਿਲਪਰੀਤ ਕੌਰ ਨੇ  91.3% ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ, ਤੀਜਾ, ਚੋਥਾ ਤੇ ਪੰਜਵਾ ਸਥਾਨ ਹਾਸਲ ਕੀਤਾ। ਇਸ ਮੌਕੇ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਨੇ ਕਿਹਾ ਕਿ ਇਹ ਨਤੀਜੇ ਸਿੱਖਿਆ ਪ੍ਰਤੀ ਤੁਹਾਡੇ ਜਜਬੇ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਜਿੱਥੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ ਅਸੀਂ ਵੀ ਘਰਾਂ ਵਿੱਚ ਬੱਚਿਆਂ ਨੂੰ ਮੋਬਾਇਲਾ ਤੋ ਦੂਰ ਰੱਖ ਕੇ ਮਿਹਨਤ ਕਰਵਾਈ ਜਾਵੇ।ਇਸ ਮੌਕੇ ਪ੍ਰਿੰਸੀਪਲ ਕਵਲਪ੍ਰੀਤ ਕੌਰ, ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਸਲਤਾਣੀ ਸਾਹਿਬ ਵਾਲੇ, ਬਾਬਾ ਇੰਦਰਬੀਰ ਸਿੰਘ, ਬਾਬਾ ਸ਼ਮਸ਼ੇਰ ਸਿੰਘ ਕਲੇਰ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *