ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

Spread the love
ਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਅਹਿਮ ਹੋਣਗੀਆਂ। ਪੰਜਾਬ ਦੇ ਲੋਕਾਂ ਨੂੰ ਵਿਕਾਸ, ਰੁਜ਼ਗਾਰ, ਕਿਸਾਨੀ, ਵਪਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਗੰਭੀਰਤਾ ਨਾਲ ਫੈਸਲਾ ਲੈਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਮੰਗਾਂ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਆ ਰਿਹਾ ਹੈ। ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰਾਇ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਕੇਂਦਰ ਵਿੱਚ ਰੱਖ ਕੇ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਰੇਕ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਲੋਕਾਂ ਨਾਲ ਆਪਣੇ ਰਿਸ਼ਤੇ ਨੂੰ ਮਜ਼ਬੂਤ ਬਣਾਵੇ। ਰਾਜਨੀਤੀ ਸਿਰਫ਼ ਚੋਣਾਂ ਦੇ ਸਮੇਂ ਲੋਕਾਂ ਤੱਕ ਪਹੁੰਚਣ ਦਾ ਨਾਮ ਨਹੀਂ, ਸਗੋਂ ਹਰ ਔਖੇ-ਸੌਖੇ ਸਮੇਂ ਵਿੱਚ ਲੋਕਾਂ ਦੇ ਨਾਲ ਖੜ੍ਹਨ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸੰਭਵ ਹੱਦ ਤੱਕ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਨਾਮ ਹੈ।ਅੱਜ ਵੀ ਪੰਜਾਬ ਦਾ ਕਿਸਾਨ, ਮਜ਼ਦੂਰ, ਛੋਟੇ ਕਾਰੋਬਾਰੀ ਨੂੰ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਤੇ ਹਰ ਵਰਗ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *