ਸਾਂਝੇ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਫਰੰਟ ਵੱਲੋਂ ਡੀ.ਸੀ. ਦਫ਼ਤਰ ਤਰਨ ਤਾਰਨ ਵਿਖੇ ਜ਼ੋਰਦਾਰ ਧਰਨਾ, ਕੇਂਦਰੀ ਸਕੇਲਾਂ ਦਾ ਪੱਤਰ ਫੂਕਿਆ।

Spread the love
ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੇ ਸੱਦੇ ‘ਤੇ ਅੱਜ ਸਮੂਹ ਪੈਰਾ ਮੈਡੀਕਲ ਯੂਨੀਅਨ ਤਰਨ ਤਾਰਨ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀ ਹਾਜ਼ਰੀ ਦਰਜ ਕਰਵਾਈ।ਇਸ ਮੌਕੇ ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਢਿਲੋਂ ਨੇ ਸਾਥੀਆਂ ਸਮੇਤ ਪੰਜਾਬ ਸਰਕਾਰ ਵੱਲੋਂ 20 ਜੁਲਾਈ 2020 ਨੂੰ ਜਾਰੀ ਕੀਤਾ ਕੇਂਦਰੀ ਪੇ-ਸਕੇਲਾਂ ਵਾਲਾ ਪੱਤਰ ਅਗਨ ਭੇਟ ਕਰਕੇ ਤਿੱਖਾ ਰੋਸ ਪ੍ਰਗਟਾਇਆ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸ਼ਾਸਨ ਦੀ ਹੋਵੇਗੀ। ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਪ੍ਰਮੁੱਖ ਆਗੂ ਵਿਰਸਾ ਸਿੰਘ ਪੰਨੂ, ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਤਰਨ ਤਾਰਨ, ਯੋਗੇਸ਼ ਸ਼ਰਮਾ ਅਤੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਨਵਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਬਲਵਿੰਦਰ ਸਿੰਘ, ਅਭੀਜੀਤ ਸਿੰਘ, ਹਰਮਨਦੀਪ ਸਿੰਘ, ਮਲਟੀਪਰਪਜ਼ ਹੈਲਥ ਇੰਪਲਾਇਜ਼ (ਮੇਲ/ਫੀਮੇਲ) ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ, ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ (ਸਰਹਾਲੀ), ਅਮਨਦੀਪ ਸਿੰਘ ਧਾਰੜ, ਜਸਪ੍ਰੀਤ ਸਿੰਘ, ਜਸਪਿੰਦਰ ਸਿੰਘ, ਗੁਰਵਿੰਦਰ ਸਿੰਘ ਮੀਆਵਿੰਡ ਅਤੇ ਟੀਚਰ ਕਲੈਰੀਕਲ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਨਿਸ਼ਾਨ ਸਿੰਘ ਵਰਾਣਾ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *