ਸਾਬਕਾ ਸਰਪੰਚ ਰਾਜਬੀਰ ਕੌਰ ਜੱਬੋਵਾਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ

Spread the love
ਅੰਮ੍ਰਿਤਸਰ /ਜੰਡਿਆਲਾ ਗੁਰੂ,ਟਾਂਗਰਾ, 27ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) =ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜੱਬੋਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਸਾਬਕਾ ਸਰਪੰਚ ਰਾਜਬੀਰ ਕੌਰ ਜੱਬੋਵਾਲ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਹ ਸ਼ਮੂਲੀਅਤ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਅਤੇ ਮੁੱਖ ਸੇਵਾਦਾਰ ਅਮਰੀਕ ਸਿੰਘ ਬਿੱਟਾ ਦੇ ਵਿਸ਼ੇਸ਼ ਯਤਨਾਂ ਸਦਕਾ ਹੋਈ। ਇਸ ਮੌਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬੀਬੀ ਬਲਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।ਸਮਾਗਮ ਦੌਰਾਨ ਭਾਈ ਹਰਭਜਨ ਸਿੰਘ ਤੁੜ ਮੈਂਬਰ ਕੇਂਦਰੀ ਕਮੇਟੀ, ਭਾਈ ਜਸਕਰਨ ਸਿੰਘ ਰਿਆੜ ਦਿਹਾਤੀ ਪ੍ਰਧਾਨ, ਭਾਈ ਸਰਬਜੀਤ ਸਿੰਘ ਖ਼ਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ, ਭਾਈ ਜੁਗਰਾਜ ਸਿੰਘ ਉਦੋਨੰਗਲ (ਯੂਥ ਪ੍ਰਧਾਨ ਦਿਹਾਤੀ), ਭਾਈ ਜੁਗਰਾਜ ਸਿੰਘ ਧੂਲਕਾ, ਤਲਵਿੰਦਰ ਸਿੰਘ ਬਾਊ ਜੋਧਾਨਗਰੀ, ਰਾਜਬੀਰ ਸਿੰਘ ਤਲਵੰਡੀ ਡੋਗਰਾਂ, ਲਖਵਿੰਦਰ ਸਿੰਘ ਲੱਖਾ, ਅਜਮੇਰ ਸਿੰਘ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।ਇਸ ਮੌਕੇ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਰਹੇ ਹਨ। ਕੈਪਸ਼ਨ , ਪਿੰਡ ਜੱਬੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ  ਸਾਬਕਾ ਸਰਪੰਚ  ਰਾਜਬੀਰ ਕੌਰ ਤੇ ਉਹਨਾਂ ਦੇ ਸਾਥੀਆਂ ਨੂੰ ਸਨਮਾਨਿਤ ਕਰਦੇ ਹੋਏ  ਬਲਵਿੰਦਰ ਕੌਰ
ਨਾਲ ਅਮਰੀਕ ਸਿੰਘ ਬਿੱਟਾ ਤੇ ਹੋਰ ਆਗੂ|
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *