ਸਾਲਾਨਾ ਮੇਲੇ ਨੂੰ ਲੈ ਕੇ ਖਡੂਰ ਸਾਹਿਬ ਦੀ ਪੰਚਾਇਤ ਵੱਲੋਂ ਸਫਾਈ ਮੁਹਿੰਮ ਸ਼ੁਰੂ ਖਡੂਰ ਸਾਹਿਬ ਦੇ ਚਾਰ-ਸਫੇਰੇ ਦੀ ਸਫਾਈ ਲਈ ਪੰਚਾਇਤ ਵੱਲੋਂ ਵੱਡੇ ਪੱਧਰ ’ਤੇ ਕਾਰਜ ਆਰੰਭ

Spread the love
ਖਡੂਰ ਸਾਹਿਬ 1ਸਤੰਬਰ ( ਸਤਵਿੰਦਰ ਸਿੰਘ ਬੁੱਗਾ )ਖਡੂਰ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਖਡੂਰ ਸਾਹਿਬ ਵੱਲੋਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਖਡੂਰ ਸਾਹਿਬ ਦੇ ਚਾਰ-ਸਫੇਰੇ ਦੀ ਸਫਾਈ ਕਰਵਾਉਣ ਦੇ ਨਾਲ-ਨਾਲ ਰਸਤਿਆਂ, ਗਲੀਆਂ ਅਤੇ ਹੋਰ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਸਫਾਈ ਕਾਰਜ ਸ਼ੁਰੂ ਕਰਵਾਉਂਦਿਆਂ ਪੰਚਾਇਤ ਅਤੇ ਇਲਾਕੇ ਦੇ ਮੋਹਤਬਰਾਂ ਨੇ ਕਿਹਾ ਕਿ ਸਾਲਾਨਾ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਅਤੇ ਸ਼ਰਧਾਲੂ ਖਡੂਰ ਸਾਹਿਬ ਵਿਖੇ ਪਹੁੰਚਦੇ ਹਨ। ਇਸ ਲਈ ਮੇਲੇ ਤੋਂ ਪਹਿਲਾਂ ਇਲਾਕੇ ਦੀ ਸਫਾਈ ਅਤੇ ਸਾਫ਼-ਸੁਥਰੇ ਵਾਤਾਵਰਨ ਨੂੰ ਯਕੀਨੀ ਬਣਾਉਣਾ ਪੰਚਾਇਤ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਸਫਾਈ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਮਲਕੀਤ ਸਿੰਘ ਬਲਾਕ ਪ੍ਰਧਾਨ, ਪ੍ਰਤਾਪ ਸਿੰਘ ਸਰਪੰਚ, ਗੁਰਭੇਜ ਸਿੰਘ ਫੌਜੀ, ਹਰਜੀਤ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਮਾਣਾ ਮੈਂਬਰ ਪੰਚਾਇਤ ਅਤੇ ਇਕਬਾਲ ਖਾਨ ਸਮੇਤ ਹੋਰ ਪਤਵੰਤੇ ਅਤੇ ਪੰਚਾਇਤ ਮੈਂਬਰ ਮੌਜੂਦ ਸਨ।ਪੰਚਾਇਤ ਵੱਲੋਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਸਫਾਈ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਕੂੜਾ-ਕਰਕਟ ਨਾ ਸੁੱਟਣ, ਤਾਂ ਜੋ ਸਾਲਾਨਾ ਮੇਲੇ ਦੌਰਾਨ ਖਡੂਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਿਆ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *