ਸਿਲਵਰ ਓਕਸ ਦੇ ਖਿਡਾਰੀਆਂ ਨੇ ਜਿੱਤ ਦੇ ਮੈਦਾਨ ’ਚ ਲਹਿਰਾਇਆ ਪਰਚਮ, 103 ਤਗਮਿਆਂ ਨਾਲ ਰਚਿਆ ਕੀਰਤੀਮਾਨ “103 ਤਗਮੇ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਤੇ ਜਜ਼ਬੇ ਦੀ ਗਵਾਹੀ” : ਪ੍ਰਿੰਸੀਪਲ ਪ੍ਰਿਅੰਕਾ ਮਹਿਤਾ

Spread the love
ਜੈਤੋ, 3 ਸਤੰਬਰ (ਮਨਜੀਤ ਸਿੰਘ ਢੱਲਾ) : ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿੱਚ ਕੁੱਲ 103 ਤਗਮੇ ਹਾਸਲ ਕੀਤੇ। ਇਨ੍ਹਾਂ ਵਿੱਚ 23 ਸੋਨੇ, 39 ਚਾਂਦੀ ਅਤੇ 41 ਕਾਂਸੀ ਦੇ ਤਗਮੇ ਸ਼ਾਮਲ ਹਨ।ਵਿਦਿਆਰਥੀਆਂ ਨੇ ਕ੍ਰਿਕਟ, ਰਗਬੀ, ਫੁੱਟਬਾਲ, ਰਗਬੀ ਆਫ਼ ਵਾਰ, ਸੇਪਕ ਟਾਕਰਾ, ਬੈਡਮਿੰਟਨ, ਤੀਰਅੰਦਾਜ਼ੀ, ਸ਼ੂਟਿੰਗ, ਸਕੇਟਿੰਗ ਅਤੇ ਮਾਰਸ਼ਲ ਆਰਟਸ ਸਮੇਤ ਵੱਖ-ਵੱਖ ਖੇਡਾਂ ਵਿੱਚ ਭਾਗ ਲੈਂਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।ਕ੍ਰਿਕਟ ਵਿੱਚ ਅੰਡਰ-17 ਮੁੰਡਿਆਂ ਨੇ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਅੰਡਰ-14 ਮੁੰਡਿਆਂ ਨੇ ਪੰਜ ਚਾਂਦੀ ਦੇ ਤਗਮੇ ਹਾਸਲ ਕੀਤੇ। ਰਗਬੀ ਵਿੱਚ ਅੰਡਰ-14 ਮੁੰਡਿਆਂ ਨੇ 12 ਕਾਂਸੀ ਦੇ ਤਗਮੇ, ਅੰਡਰ-17 ਮੁੰਡਿਆਂ ਨੇ ਅੱਠ ਕਾਂਸੀ ਦੇ ਤਗਮੇ ਅਤੇ ਅੰਡਰ-17 ਕੁੜੀਆਂ ਨੇ ਸੱਤ ਚਾਂਦੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਅੰਡਰ-14 ਮੁੰਡਿਆਂ ਨੇ ਰਗਬੀ ਵਿੱਚ ਦੋ ਸੋਨੇ ਦੇ ਤਗਮੇ ਵੀ ਆਪਣੇ ਨਾਮ ਕੀਤੇ।ਤੀਰਅੰਦਾਜ਼ੀ ਦੇ ਮੁਕਾਬਲਿਆਂ ਵਿੱਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਮੁੰਡਿਆਂ ਨੇ ਤਿੰਨ ਸੋਨੇ, ਤਿੰਨ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ, ਜਦਕਿ ਅੰਡਰ-17 ਕੁੜੀਆਂ ਨੇ ਤਿੰਨ ਸੋਨੇ, ਤਿੰਨ ਚਾਂਦੀ ਅਤੇ ਛੇ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਸ਼ੂਟਿੰਗ, ਸਕੇਟਿੰਗ ਅਤੇ ਮਾਰਸ਼ਲ ਆਰਟਸ ਵਿੱਚ ਵੀ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮਾਰਸ਼ਲ ਆਰਟਸ ਵਿੱਚ ਖਿਡਾਰੀਆਂ ਨੇ ਚਾਰ ਸੋਨੇ, ਛੇ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੇ ਕਿਹਾ ਕਿ 103 ਤਗਮਿਆਂ ਦੀ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਨਿਰੰਤਰ ਅਭਿਆਸ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਸਾਰੇ ਜੇਤੂ ਵਿਦਿਆਰਥੀਆਂ, ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਕੂਲ ਦੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।ਸਕੂਲ ਪ੍ਰਬੰਧਨ ਵੱਲੋਂ ਸਾਰੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ। ਸਕੂਲ ਪਰਿਵਾਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਟੀਮ ਭਾਵਨਾ ਅਤੇ ਸੰਘਰਸ਼ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਦਾ ਪਲ ਹੈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *