ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਤਿਰੰਗੇ ਹੇਠ ਗੂੰਜਿਆ ਦੇਸ਼-ਪ੍ਰੇਮ ਰੰਗਾਰੰਗ ਪੇਸ਼ਕਾਰੀਆਂ ਨੇ ਮੋਹਿਆ ਮਨ : ਪ੍ਰਿੰਸੀਪਲ ਪ੍ਰਿਅੰਕਾ ਮਹਿਤਾ

Spread the love
ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ, ਦੇਸ਼ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਸਕੂਲ ਦੇ ਵਹਿੜੇ ਵਿਚ ਤਿਰੰਗਾ ਲਹਿਰਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਉੱਘੇ ਕਾਰੋਬਾਰੀ, ਸਮਾਜ ਸੇਵੀ, ਸਮਾਜਿਕ ਆਗੂ ਅਤੇ ਐੱਸ.ਡੀ.ਪੀ.ਐੱਲ. ਫਾਊਂਡੇਸ਼ਨ ਦੇ ਟਰੱਸਟੀ ਪਵਨ ਸਿੰਗਲਾ ਸਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਇਸ ਉਪਰੰਤ ਸ਼ਮ੍ਹਾਂ ਰੌਸ਼ਨ ਕਰਕੇ ਪ੍ਰਾਰਥਨਾ ਕੀਤੀ ਗਈ।ਕਲਾਸ ਚੌਥੀ ‘ਏ’ ਅਤੇ ‘ਬੀ’ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਅਤੇ ਦੇਸ਼ਭਗਤੀ ਪ੍ਰੋਗਰਾਮ ਪੇਸ਼ ਕੀਤਾ ਗਿਆ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਗੀਤ ਰਾਹੀਂ ਰਾਸ਼ਟਰਪ੍ਰੇਮ ਦੀ ਭਾਵਨਾ ਜਗਾਈ। ਕਲਾਸ ਪੰਜਵੀਂ ‘ਏ’ ਅਤੇ ‘ਬੀ’ ਦੇ ਵਿਦਿਆਰਥੀਆਂ ਵੱਲੋਂ ਸੈਨਿਕਾਂ ਨੂੰ ਸਮਰਪਿਤ ਨਾਚ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਕਲਾਸ ਚੌਥੀ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਕਵਿਤਾ ਪੇਸ਼ ਕੀਤੀ। ‘ਅਨੇਕਤਾ ਵਿੱਚ ਏਕਤਾ’ ਵਿਸ਼ੇ ’ਤੇ ਪੇਸ਼ ਕੀਤੇ ਨਾਚ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀਆਂ ਵੱਖ-ਵੱਖ ਸੰਸਕ੍ਰਿਤੀਆਂ ਵਿੱਚ ਵੱਸਦੀ ਏਕਤਾ ਦਾ ਸੁੰਦਰ ਸੰਦੇਸ਼ ਦਿੱਤਾ। ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਦੇਸ਼ਭਗਤੀ ਨਾਚ ਰਾਹੀਂ ਉਨ੍ਹਾਂ ਦੇ ਸਾਹਸ ਅਤੇ ਬਲਿਦਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵਿਦਿਆਰਥੀਆਂ ਦੇ ਪ੍ਰੇਰਣਾਦਾਇਕ ਭਾਸ਼ਣ ਵੀ ਸਮਾਗਮ ਦਾ ਖਿੱਚ ਦਾ ਕੇਂਦਰ ਰਹੇ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਟੇਡੀਅਮ ਵਿੱਚ ਸ਼ਾਨਦਾਰ ਪਰੇਡ ਕਰਦਿਆਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਆਜ਼ਾਦੀ ਸੰਗਰਾਮੀਆਂ ਦੇ ਤਿਆਗ ਅਤੇ ਬਲਿਦਾਨ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣੀ ਉਸਾਰੂ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਨੇ ਕਿਹਾ ਕਿ ਸੱਚੀ ਦੇਸ਼ਭਗਤੀ ਸਿਰਫ਼ ਦੇਸ਼ ਨਾਲ ਪਿਆਰ ਕਰਨ ਤੱਕ ਸੀਮਿਤ ਨਹੀਂ, ਸਗੋਂ ਇਮਾਨਦਾਰੀ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਆਪਣੇ ਕਰਤੱਵਾਂ ਨੂੰ ਨਿਸ਼ਠਾ ਨਾਲ ਨਿਭਾਉਣਾ ਵੀ ਦੇਸ਼ ਸੇਵਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੱਦਾ ਦਿੱਤਾ।ਅੰਤ ਵਿੱਚ ਧੰਨਵਾਦੀ ਮਤੇ ਨਾਲ ਸਮਾਗਮ ਦੀ ਸਮਾਪਤੀ ਹੋਈ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਗੌਰਵ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਮਠਿਆਈ ਵੀ ਵੰਡੀ ਗਈ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *