ਸਿਵਲ ਹਸਪਤਾਲਾਂ ਦੇ ਪ੍ਰਾਈਵੇਟੀਕਰਨ ਖ਼ਿਲਾਫ਼ ਸਿਹਤ ਕਰਮਚਾਰੀਆਂ ‘ਚ ਰੋਸ; ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

Spread the love
ਫ਼ਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲਾਂ ਦੇ ਕੀਤੇ ਜਾ ਰਹੇ ਕਥਿਤ ਪ੍ਰਾਈਵੇਟੀਕਰਨ ਅਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇੱਕ ਨਿੱਜੀ ਹਸਪਤਾਲ ਦੀ ਓ.ਪੀ.ਡੀ. (OPD) ਸੇਵਾ ਸ਼ੁਰੂ ਕਰਨ ਦੇ ਵਿਰੋਧ ਵਿੱਚ ਸਿਹਤ ਮੁਲਾਜ਼ਮਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਸਬੰਧ ਵਿੱਚ ਅੱਜ ‘ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ’ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇੱਕ ਵਫ਼ਦ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਦੀ ਅਗਵਾਈ ਹੇਠ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮਿਲਿਆ ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਮੁੱਖ ਸਲਾਹਕਾਰ ਨਰਿੰਦਰ ਸ਼ਰਮਾ ਨੇ ਦੋਸ਼ ਲਾਇਆ ਕਿ ਸਰਕਾਰ ਪ੍ਰਾਈਵੇਟ ਹਸਪਤਾਲਾਂ ਨਾਲ ਮਿਲੀਭੁਗਤ ਕਰ ਕੇ ਆਮ ਲੋਕਾਂ ਦੀ ਲੁੱਟ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨੂੰ ਆਪਣੇ ਪੱਧਰ ‘ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਤੋਂ ਪਿੱਛੇ ਭੱਜ ਰਹੀ ਹੈ। ਇਸੇ ਦੌਰਾਨ ਗੱਲਬਾਤ ਕਰਦਿਆਂ ਸੀ.ਐਚ.ਓ. (CHO) ਨਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਮੁਢਲੀਆਂ ਸਹੂਲਤਾਂ ਨੂੰ ਬਿਹਤਰ ਬਣਾਵੇ, ਪਰ ਇਸ ਦੇ ਉਲਟ ਸਹੂਲਤਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਕੇ ਆਮ ਲੋਕਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਬੋਰਡੀਨੇਟ ਫੈਡਰੇਸ਼ਨ’ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਿੱਜੀਕਰਨ ਦੇ ਵਿਰੋਧ ਵਿੱਚ ਵੱਡੇ ਪੱਧਰ ‘ਤੇ ਹੋਰ ਜਥੇਬੰਦੀਆਂ ਵੀ ਲਾਮਬੰਦ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ‘ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ’, ‘ਕ੍ਰਾਂਤੀਕਾਰੀ ਕਿਸਾਨ ਯੂਨੀਅਨ’, ‘ਸਟੂਡੈਂਟਸ ਫੈਡਰੇਸ਼ਨ’ ਅਤੇ ਫ਼ਿਰੋਜ਼ਪੁਰ ਦੀਆਂ ਕਈ ਹੋਰ ਸਥਾਨਕ ਜਥੇਬੰਦੀਆਂ ਵੀ ਇਸ ਪ੍ਰਾਈਵੇਟੀਕਰਨ ਖ਼ਿਲਾਫ਼ ਸੰਘਰਸ਼ ਵਿੱਚ ਨਿੱਤਰ ਆਈਆਂ ਹਨ।ਇਸ ਰੋਸ ਪ੍ਰਦਰਸ਼ਨ ਅਤੇ ਮੰਗ ਪੱਤਰ ਸੌਂਪਣ ਸਮੇਂ ਪੈਰਾ ਮੈਡੀਕਲ ਯੂਨੀਅਨ ਦੇ ਚੇਅਰਮੈਨ ਕੌਰ ਜੀਤ ਸਿੰਘ, ਆਗੂ ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਗੌਰਵ, ਨੇਹਾ, ਅਮਰੀਕ ਸਿੰਘ, ਅਕਾਸ਼ ਲੂਣਾ, ਰਮਨਦੀਪ ਕੌਰ, ਡਾ. ਨੀਤੀਕਾ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਰਮੇਸ਼ ਕੁਮਾਰ, ਗੁਰਦੇਵ ਸਿੰਘ, ਰਮਨਦੀਪ ਸਿੰਘ, ਅਰਵਿੰਦਰ ਸਿੰਘ, ਗੁਰਮੇਲ ਸਿੰਘ, ਮਨਿੰਦਰਜੀਤ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਕੌਰ, ਕਲਾਸ ਫੋਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਸਿੰਘ ਕੱਸੂਆਣਾ, ਸਿਮਰਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਸ਼ਾ ਵਰਕਰ ਯੂਨੀਅਨ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *