ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ: ਗੁਰਦਿੱਤ ਸਿੰਘ ਸੇਖੋਂ

Spread the love

  ਜੈਤੋ,16 ਦਸੰਬਰ (ਰਘੂਨੰਦਨ ਪਰਾਸ਼ਰ ):ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਲੈਬ ਬਨਣ ਤੋਂ ਪਹਿਲਾਂ ਇਹ ਟੈਸਟ ਪ੍ਰਾਈਵੇਟ ਲੈਬੋਰਟਰੀਆਂ ਵਿੱਚੋਂ ਕਰਵਾਣੇ ਪੈਂਦੇ ਸਨ। ਉਨ੍ਹਾਂ ਦੱਸਿਆਂ ਕਿ ਇਸ ਕੰਮ ਦੀ ਉਸਾਰੀ ਦੀ ਪ੍ਰਵਾਨਗੀ ਰਕਮ 1.38 ਕਰੋੜ ਰੁਪਏ ਜਾਰੀ ਕਰ ਦਿੱਤੀ ਗਈ ਹੈ ਤੇ ਵਿਭਾਗ ਵੱਲੋਂ ਇਸ ਕੰਮ ਦੇ ਟੈਂਡਰ ਕਾਲ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ਜਲਦ ਹੀ ਏਕੀਕ੍ਰਿਤ ਪਬਲਿਕ ਹੈਲਥ ਲੈਬ ਦੀ ਰੈਨੋਵੇਸ਼ਨ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਹੀ ਸਾਰੀ ਸਹੂਲੀਅਤ ਮਿਲ ਸਕੇਗੀ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *