ਸਿਹਤ ਵਿਭਾਗ ਅੰਮ੍ਰਿਤਸਰ ਨੂੰ ਕੀਤੀ ਐਬੂਲੈਂਸ ਭੇਂਟ

Spread the love

ਅੰਮ੍ਰਿਤਸਰ 2 ਅਪ੍ਰੈਲ(ਦਿਨੇਸ਼ ਸੋਨੀ  )  ਮਾਨਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਜੀ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਐਂਬੂਲੈਂਸ ਭੇਂਟ ਕੀਤੀ ਗਈ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਜੀ ਦੀ ਦੇ ਸਹਿਯੋਗ ਨਾਲ ਇਹ ਐਬੂਲੈਂਸ ਮਾਨਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਸ਼੍ਰੀ ਸੰਜੀਵ ਅਰੋੜਾ ਜੀ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਲਈ  ਭੇਂਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ  ਲਗਭਗ ਦੋ ਮਹੀਨੇ ਪਹਿਲਾਂ ਮਾਨਯੋਗ ਮੈਂਬਰ ਪਾਰਲੀਮੈਂਟ ਸ੍ਰੀ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਦੌਰਾ ਕੀਤਾ ਗਿਆ ਸੀ, ਉਸ ਦੌਰਾਨ ਉਹਨਾਂ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ ਐਮਬੂਲੈਂਸ ਅਤੇ ਹੋਰ ਜਰੂਰੀ ਚੀਜ਼ਾਂ ਮੁਹਈਆ ਕਰਵਾਉਣਗੇ, ਸੋ ਅੱਜ ਉਹਨਾਂ ਵੱਲੋਂ ਇੱਕ ਐਮਬੂਲੈਂਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲੋਕ ਸੇਵਾ ਲਈ ਅਰਪਣ ਕੀਤੀ ਗਈ ਹੈ। ਉਹਨਾਂ ਆਖਿਆ ਕਿ ਇਸ ਐਬੂਲੈਂਸ ਨਾਲ ਐਮਰਜੰਸੀ ਦੌਰਾਨ ਮਰੀਜ਼ਾਂ ਨੂੰ ਸ਼ਿਫਟ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨ, ਡਾ ਰਸ਼ਮੀ ਵਿਜ, ਜਿਲਾ ਐਮਆਈਓ ਅਮਰਦੀਪ ਸਿੰਘ, ਜਿਲਾ ਅਕਾਊਂਟ ਅਫਸਰ ਮਲਵਿੰਦਰ ਸਿੰਘ, ਮੇਟਰਨ ਰਾਜ ਕੌਰ, ਕੈਸ਼ੀਅਰ ਨਵਦੀਪ ਸਿੰਘ, ਫੋਰਮੈਨ ਹਰਪਾਲ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *