ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ  ਤਹਿਤ ਸ਼ਹਿਰ ਭਰ ਵਿਚ ਐਂਟੀ ਲਾਰਵਾ ਗਤੀਵਿਧੀਆ, ਸਪਰੇਅ, ਫੌਗਿੰਗ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ।

Spread the love
ਅੰਮ੍ਰਿਤਸਰ 17 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ     ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਭਰ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇ ਵੀ ਕਰ ਰਹੀਆ ਹਨ। ਇਸ ਮੌਕੇ ਤੇ ਸਿਵਲ ਹਸਪਤਾਲ, ਰਾਮ ਬਾਗ, ਜਹਾਜਗੜ, ਪੁਤਲੀਘਰ, ਮਜੀਠਾ ਰੋਡ, ਰੋਡਵੇਜ, ਭਗਤਾਂਵਾਲਾ ਆਦਿ ਦੇ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਸੁਚੇਤ ਕੀਤਾ ਗਿਆ। ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਸ਼ਮੀ ਵਿੱਜ ਨੇ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ  ਸੱਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ  ਕੀਤਾ ਜਾਵੇ। ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਮੁਫ਼ਤ ਚੈਕ-ਅੱਪ ਅਤੇ ਇਲਾਜ ਕਰਵਾਉਣ। ਇਸ ਤੋਂ ਪਹਿਲਾਂ ਜਿਲਾ  ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਪੈਂਫਲਿਟ ਵੰਡੇ ਗਏ। ਇਸ ਮੌਕੇ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਨੀਲਮ ਭਗਤ, ਸੀਨੀਅਰ ਮੈਡੀਕਲ ਅਫਸਰ ਡਾ ਨਰੇਸ਼ ਕੁਮਾਰ, ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਐਸ ਆਈ ਸੁਖਦੇਵ ਸਿੰਘ,ਪਰਮਜੀਤ ਸਿੰਘ, ਰਜਿੰਦਰ ਸਿੰਘ, ਹਰਵਿੰਦਰ  ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ,  ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰਸ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *