ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਭਰਪੂਰ ਸਿੰਘ, ਹਰਮੰਦਰ ਸਿੰਘ ਮਾਲਵਾ ਕੋਆਰਡੀਨੇਟਰ ਸਿੱਖਿਆ ਵਿਭਾਗ, ਜਸਕਰਨ ਸਿੰਘ ਬਲਾਕ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਆਸੂ ਸਿੰਘ, ਹੈੱਡਮਾਸਟਰ ਹਰਪ੍ਰੀਤ ਸਿੰਘ,ਸੈਂਟਰ ਹੈੱਡ ਟੀਚਰ ਗੁਰਜਿੰਦਰ ਸਿੰਘ ਤਿਓਣਾ, ਸਤਨਾਮ ਸਿੰਘ ਸੈਂਟਰ ਹੈੱਡ ਟੀਚਰ ਨਥਾਣਾ ਅਤੇ ਪਤਵੰਤੇ ਆਦਿ ਹਾਜ਼ਰ ਸਨ। ਇਸ ਮੌਕੇ ਮਿਉਂਸੀਪਲ ਕਮੇਟੀ ਦੇ ਪ੍ਰਧਾਨ ਕਸ਼ਮੀਰੀ ਲਾਲ ਅਤੇ ਉਨ੍ਹਾਂ ਦੇ ਨਾਲ ਆਏ ਹੋਰ ਪਤਵੰਤੇ ਸੱਜਣ,ਅਜ਼ਾਦੀ ਘੁਲਾਟੀਏ ਅਤੇ ਰਿਟਾਇਰਡ ਅਧਿਆਪਕ ਚਮਨ ਲਾਲ ਮਿੱਤਲ ਰਿਟਾਇਰਡ ਬੀ ਪੀ ਈ ਓ ਸ. ਨੱਥਾ ਸਿੰਘ, ਰਿਟਾਇਰਡ ਅਧਿਆਪਕ ਸ. ਜਰਨੈਲ ਸਿੰਘ ਸਕੂਲ ਕਮੇਟੀ ਦੇ ਚੇਅਰਮੈਨ ,ਵਾਈਸ ਚੇਅਰਮੈਨ ਅਤੇ ਮਾਪੇ ਸਾਹਿਬਾਨ ਨੇ ਸ਼ਿਰਕਤ ਕੀਤੀ।ਗੌਰਤਲਬ ਹੈ ਕਿ ਇਸ ਮੌਕੇ ਹਰਮੰਦਰ ਸਿੰਘ ਬਰਾੜ ਮਾਲਵਾ ਕੋਆਰਡੀਨੇਟਰ ਸਿੱਖਿਆ ਵਿਭਾਗ ਅਤੇ ਸਕੂਲ ਕਮੇਟੀ ਅਤੇ ਸਮਾਜ ਸੇਵੀ ਸ. ਰਾਕੇਸ਼ ਜੀ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਨੂੰ 5100 – 5100 ਰੁਪਏ ਦੀ ਰਾਸ਼ੀ ਦਾ ਦਾਨ ਕੀਤਾ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਅਤੇ ਸਮੂਹ ਸਟਾਫ਼,ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਸੈਂਟਰ ਹੈੱਡ ਟੀਚਰ ਪੂਜਾ ਗੋਇਲ ਅਤੇ ਸਮੂਹ ਸਟਾਫ਼ ਵੱਲੋਂ ਜੀ ਆਇਆ ਆਖਦੇ ਹੋਏ ਸਕੂਲ ਦੇ ਪ੍ਰਗਤੀ ਕਾਰਜਾਂ ਬਾਰੇ ਗੱਲ ਕੀਤੀ ਗਈ। ਇਸ ਅਵਸਰ ਤੇ ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਉਪਲੱਭਧ ਕਰਵਾਇਆ ਗਿਆ। ਇਸ ਮੌਕੇ ਜ਼ਿਲਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ, ਬਲਾਕ ਮੀਡੀਆ ਕੋਆਰਡੀਨੇਟਰ ਸ਼੍ਰੀਮਤੀ ਸੁਮਨ ਲਤਾ ਅਤੇ ਹਰਮੀਤ ਸਿੰਘ ਵੀ ਮੌਜੂਦ ਸਨ।Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

