ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ

Spread the love
ਨਿਊ ਚੰਡੀਗੜ੍ਹ, 4 ਸਤੰਬਰ (ਬਜੀਦਪੁਰ) -ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ ਉਪਰੰਤ ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਦੌਰਾਨ ਬਾਬਾ ਮਹਿੰਦਰ ਸਿੰਘ ਭੜੀ, ਭਾਈ ਹਰਜੀਤ ਸਿੰਘ ਹਰਮਨ ਬਲਾਕ ਮਾਜਰੀ, ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਅਜਮੇਰ ਸਿੰਘ ਖੇੜਾ, ਲੋਕ ਹਿੱਤ ਮਿਸ਼ਨ ਦੇ ਆਗੂ ਗੁਰਮੀਤ ਸਿੰਘ ਸਾਂਟੂ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਬਸਪਾ ਆਗੂ ਰਜਿੰਦਰ ਸਿੰਘ ਰਾਜਾ, ਸਿੱਖ ਆਗੂ ਸਵਰਨ ਸਿੰਘ ਢੰਗਰਾਲੀ, ਨਰਿੰਦਰ ਸਿੰਘ ਹਰਨੌਲੀ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਸਮੇਤ ਹੋਰ ਵੱਖ ਵੱਖ ਸਖ਼ਸ਼ੀਅਤਾਂ ਨੇ ਭਾਈ ਸੰਤੋਖ ਸਿੰਘ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਦਿਆਂ ਉਨ੍ਹਾਂ ਦੇ ਸੁਭਾਅ, ਕਾਰ ਸੇਵਾ ਅਤੇ ਸਿੱਖ ਸੰਘਰਸ਼ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਇਨ੍ਹਾਂ ਆਗੂਆਂ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਵਾਂ ਤੋਂ ਸੰਤੋਖ ਸਿੰਘ ਦੀ ਯਾਦ ‘ਚ ਪਿੰਡ ‘ਚ ਲਾਇਬਰੇਰੀ ਸਥਾਪਿਤ ਕਰਨ ਦੀ ਮੰਗ ਕੀਤੀ। ਇੰਟਰਨੈਸ਼ਨ ਢਾਡੀ ਤੇ ਭਾਈ ਸੰਤੋਖ ਸਿੰਘ ਦੇ ਭਰਾ ਗਿ. ਮਲਕੀਤ ਸਿੰਘ ਪਪਰਾਲੀ ਨੇ ਪੁੱਜੀਆਂ ਸਖ਼ਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *