ਸੀਆਈਡੀ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ-ਸੁਤੰਤਰਤਾ ਦਿਵਸ-2026 ਮੌਕੇ ਸ਼ਾਨਦਾਰ ਪੁਲਿਸ ਸੇਵਾਵਾਂ, ਤਨਦੇਹੀ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਹੋਵੇਗਾ ਸਨਮਾਨ

Spread the love
ਲੁਧਿਆਣਾ 12 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ-2026 ਦੇ ਮੌਕੇ ’ਤੇ ਸੀਆਈਡੀ ਲੁਧਿਆਣਾ ਵਿਖੇ ਤਾਇਨਾਤ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਪੁਲਿਸ ਸੇਵਾ, ਡਿਊਟੀ ਪ੍ਰਤੀ ਸਮਰਪਣ, ਤਨਦੇਹੀ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਵੱਕਾਰੀ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮਾਣਮੱਤੀ ਉਪਲਬਧੀ ’ਤੇ ਸੀਆਈਡੀ ਲੁਧਿਆਣਾ ਦੇ ਏਆਈਜੀ ਰਮਨੀਸ਼ ਚੌਧਰੀ ਨੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕਰਮਜੀਤ ਸਿੰਘ ਦੀ ਮਿਹਨਤ, ਫਰਜ਼ ਪ੍ਰਤੀ ਵਚਨਬੱਧਤਾ ਅਤੇ ਪੁਲਿਸ ਸੇਵਾ ਪ੍ਰਤੀ ਸਮਰਪਿਤ ਭਾਵਨਾ ਦੀ ਪ੍ਰਤੱਖ ਮਿਸਾਲ ਹੈ।ਏਆਈਜੀ ਰਮਨੀਸ਼ ਚੌਧਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਸਰਕਾਰੀ ਪੱਧਰ ’ਤੇ ਮਿਲਣ ਵਾਲੀ ਮਾਨਤਾ ਨਾਲ ਪੁਲਿਸ ਫੋਰਸ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਵੱਕਾਰੀ ਸਨਮਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਵੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਬ-ਇੰਸਪੈਕਟਰ ਕਰਮਜੀਤ ਸਿੰਘ ਭਵਿੱਖ ਵਿੱਚ ਵੀ ਇਸੇ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਹੋਏ ਪੁਲਿਸ ਵਿਭਾਗ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *