ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਡਡਵਿੰਡੀ ਨੂੰ ਡੂੰਘਾ ਸਦਮਾ, ਵੱਡੀ ਭੈਣ ਸੁਖਵਿੰਦਰ ਕੌਰ ਦਾ ਦਿਹਾਂਤ। *ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ, ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਵਰਗਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ।

Spread the love
ਸੁਲਤਾਨਪੁਰ ਲੋਧੀ (ਰਣਜੀਤ ਸਿੰਘ ਚੰਦੀ)— ਸੀਨੀਅਰ ਪੱਤਰਕਾਰ ਡਾ. ਪਰਮਜੀਤ ਸਿੰਘ ਡਡਵਿੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਵੱਡੀ ਭੈਣ ਸੁਖਵਿੰਦਰ ਕੌਰ ਵਾਸੀ ਪਟਿਆਲਾ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਸੁਖਵਿੰਦਰ ਕੌਰ ਆਪਣੇ ਪਿੱਛੇ ਪਤੀ ਲਾਂਸ ਨਾਇਕ ਸਰਦੂਲ ਸਿੰਘ, ਪੁੱਤਰ ਐੱਚ.ਸੀ. ਸਤਵਿੰਦਰ ਸਿੰਘ, ਧੀ ਮਨਪ੍ਰੀਤ ਕੌਰ ਯੂਕੇ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।ਇਸ ਦੁੱਖ ਦੀ ਘੜੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਸਾਹਿਤ ਸਭਾ ਸੁਲਤਾਨਪੁਰ ਲੋਧੀ ਤੋਂ ਇਲਾਵਾ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸੀਨੀਅਰ ਪੱਤਰਕਾਰ ਡਾ.ਪਰਮਜੀਤ ਸਿੰਘ ਡਡਵਿੰਡੀ ਅਤੇ ਸਮੂਹ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *