ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਦੇ ਵਿਦਿਆਰਥੀਆਂ ਨੂੰ ਵੰਡੇ ਬੈਗ: ਯੂਥ ਆਪ ਆਗੂ ਕਰਨਵੀਰ ਕਟਾਰੀਆ ਨੇ  ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ

Spread the love
ਬਲਾਚੌਰ, 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਸੁਧਾਰਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਅੱਜ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ  ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ, ਜਿਸ ਨਾਲ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਯੂਥ ਆਪ ਆਗੂ ਅਤੇ ਜਿਲ੍ਹਾਂ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਪਹੁੰਚੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਅਤੇ ਮਿਆਰੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਿਦਿਆਰਥੀ ਨੂੰ ਬਿਹਤਰ ਸਹੂਲਤਾਂ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਆਪਣੇ ਸੁਪਨੇ ਪੂਰੇ ਕਰ ਸਕਣ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਇਸ ਭਲਾਈ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *