ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੂੰ ਵੰਡੇ ਬੈਗ: ਆਪ ਦੇ ਸੀਨੀਅਰ ਅਸ਼ੋਕ ਕਟਾਰੀਆ ਨੇ  ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ

Spread the love
ਬਲਾਚੌਰ, 27 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਸੁਧਾਰਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਅੱਜ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ  ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ, ਜਿਸ ਨਾਲ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਪਹੁੰਚੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਅਤੇ ਮਿਆਰੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਿਦਿਆਰਥੀ ਨੂੰ ਬਿਹਤਰ ਸਹੂਲਤਾਂ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਆਪਣੇ ਸੁਪਨੇ ਪੂਰੇ ਕਰ ਸਕਣ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਇਸ ਭਲਾਈ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *