ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਦਾ ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਰਿਹਾ  ਸ਼ਾਨਦਾਰ-

Spread the love
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਮਨਜੀਤ ਸਿੱਧੂ):- ਫਿਰੋਜ਼ਪੁਰ ਰੋਡ ਸਥਿਤ ਸੇਂਟ ਸਹਾਰਾ ਗਰੁੱਪ ਆਫ ਇੰਸਟੀਚਿਊਟਸ ਅਧੀਨ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਦੇ ਬੀ.ਐੱਡ. ਸੈਸ਼ਨ 2025-27 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ 25 ਸਤੰਬਰ 2026 ਨੂੰ ਐਲਾਨੇ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਰਜਕਾਰੀ ਪ੍ਰਿੰਸੀਪਲ ਮੈਡਮ ਊਸ਼ਾ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ। ਹੀਨਾ ਗਰਗ ਨੇ 380/450 (84.4%) ਅੰਕਾਂ ਨਾਲ ਪਹਿਲਾ, ਮਨਮੋਹਨੀ ਨੇ 366/450 (81.3%) ਅੰਕਾਂ ਨਾਲ ਦੂਜਾ ਅਤੇ ਗੁਰਲੀਨ ਕੌਰ ਨੇ 347/450 (77%) ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ। ਕਾਲਜ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ, ਡਾਇਰੈਕਟਰ ਡਾ. ਸਪਨਾ ਪਰੂਥੀ ਅਤੇ ਜਨਰਲ ਸਕੱਤਰ ਰਾਕੇਸ਼ ਪਰੂਥੀ ਨੇ ਕਾਰਜਕਾਰੀ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *