ਸੈਸਜ਼-2027 ਅਧੀਨ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ

Spread the love
ਫ਼ਰੀਦਕੋਟ, 6 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਨਾਲ ਸਬੰਧਤ ਪਟਵਾਰੀਆਂ ਨੇ ਭਾਗ ਲਿਆ।ਇਸ ਮੌਕੇ ਡਾਇਰੈਕਟੋਰੇਟ ਆਫ਼ ਸੈਂਸਜ਼ ਆਪ੍ਰੇਸ਼ਨਜ਼ ਪੰਜਾਬ ਚੰਡੀਗੜ੍ਹ ਤੋਂ ਪੁੱਜੇ ਡਿਪਟੀ ਡਾਇਰੈਕਟਰ ਡਾ. ਰਾਧਾ ਰਮਨ ਨੇ ਟ੍ਰੇਨਿੰਗ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਦੇ ਇਸ ਪੜਾਅ ਦੌਰਾਨ ਇਕੱਤਰ ਕੀਤੀ ਜਾਣ ਵਾਲੀ ਜਾਣਕਾਰੀ ਦੇ ਆਧਾਰ ਤੇ ਹਰ ਜ਼ਿਲ੍ਹੇ ਦੀ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਤਿਆਰ ਕੀਤੀ ਜਾਵੇਗੀ। ਇਸ ਹੈਂਡਬੁੱਕ ਵਿੱਚ ਜ਼ਿਲ੍ਹੇ ਦੇ ਹਰ ਪਿੰਡ ਨਾਲ ਸਬੰਧਤ ਉਪਲਬਧ ਬੁਨਿਆਦੀ ਸਹੂਲਤਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ ਦਾ ਵਿਸਥਾਰਪੂਰਵਕ ਡਾਟਾ ਸ਼ਾਮਲ ਕੀਤਾ ਜਾਵੇਗਾ, ਜੋ ਭਵਿੱਖ ਵਿੱਚ ਵਿਕਾਸ ਯੋਜਨਾਵਾਂ ਬਣਾਉਣ ਅਤੇ ਨੀਤੀਗਤ ਫ਼ੈਸਲੇ ਲੈਣ ਲਈ ਲਾਭਦਾਇਕ ਸਾਬਤ ਹੋਵੇਗਾ।ਉਨ੍ਹਾਂ ਦੱਸਿਆ ਕਿ ਇਹ ਸਰਵੇਖਣ 10 ਅਗਸਤ 2026 ਤੋਂ 8 ਸਤੰਬਰ 2026 ਤੱਕ 30 ਦਿਨਾਂ ਦੌਰਾਨ ਕੀਤਾ ਜਾਵੇਗਾ। ਪੇਂਡੂ ਖੇਤਰਾਂ ਵਿੱਚ ਇਹ ਸਰਵੇਖਣ ਪਟਵਾਰੀਆਂ ਵੱਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਬੰਧਤ ਨਗਰ ਕੌਂਸਲਾਂ ਵੱਲੋਂ ਨਾਮਜ਼ਦ ਕਰਮਚਾਰੀਆਂ ਅਤੇ ਅਧਿਕਾਰੀਆਂ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਟ੍ਰੇਨਿੰਗ ਦੌਰਾਨ ਸਰਵੇਖਣ ਨੂੰ ਸਹੀ, ਨਿਰਪੱਖ ਅਤੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਸਾਂਝੀ ਕੀਤੀ।ਇਸ ਮੌਕੇ ਸ੍ਰੀ ਗੁਰਿੰਦਰ ਸਿੰਘ ਡਿਪਟੀ ਈ.ਐੱਸ.ਏ.-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ, ਫ਼ਰੀਦਕੋਟ, ਸ੍ਰੀ ਪੰਕਜ ਕੁਮਾਰ ਜਨਗਣਨਾ ਜ਼ਿਲ੍ਹਾ ਕੋਆਰਡੀਨੇਟਰ, ਸ੍ਰੀ ਅਮਨਪ੍ਰੀਤ ਸਿੰਘ ਜੂਨੀਅਰ ਐਗਜ਼ੀਕਿਊਟਿਵ, ਸ੍ਰੀਮਤੀ ਮਨਪ੍ਰੀਤ ਕੌਰ ਯੰਗ ਪ੍ਰੋਫੈਸ਼ਨਲ, ਸ੍ਰੀਮਤੀ ਕੁਸ਼ਨਦੀਪ ਕੌਰ ਜੂਨੀਅਰ ਯੰਗ ਪ੍ਰੋਫੈਸ਼ਨਲ ਅਤੇ ਸ੍ਰੀ ਗੁਰਦੀਪ ਸਿੰਘ ਟੈਕਨੀਕਲ ਅਸਿਸਟੈਂਟ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *