ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਏਗੀ ਭਾਜਪਾ ਦੀ ਸਮਰਸਤਾ ਕਲਸ਼ ਯਾਤਰਾ: ਡਾ. ਰਜਿੰਦਰ ਸ਼ਰਮਾ

Spread the love
ਜਗਰਾਉਂ4 ਅਗਸਤ (ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਪੱਧਰੀ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਕਲਸ਼ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਵਾਰਾਣਸੀ ਤੋਂ ਲਿਆਂਦੇ ਗਏ ਪਵਿੱਤਰ ਕਲਸ਼ਾਂ ਦਾ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਲੀਡਰਸ਼ਿਪ ਨੇ ਭਰਵਾਂ ਸਵਾਗਤ ਕੀਤਾ। ਇਸ ਤੋਂ ਬਾਅਦ ਇਹ ਕਲਸ਼ ਜ਼ਿਲ੍ਹਾ ਪ੍ਰਧਾਨਾਂ ਨੂੰ ਸੌਂਪੇ ਗਏ ਹਨ, ਜਿਨ੍ਹਾਂ ਰਾਹੀਂ ਇਹ ਯਾਤਰਾ ਪੰਜਾਬ ਦੇ ਹਰ ਸਰਕਲ ਤੱਕ ਪਹੁੰਚਾਈ ਜਾਵੇਗੀ। ਡਾ. ਸ਼ਰਮਾ ਨੇ ਕਿਹਾ ਕਿ ਸਰਕਲ ਪ੍ਰਧਾਨ ਆਪਣੇ-ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਵਿੱਤਰ ਕਲਸ਼ ਦੇ ਦਰਸ਼ਨ ਕਰਵਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸਿੱਖਿਆ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਉੱਥੇ ਵਿਸ਼ਾਲ ਲੰਗਰ ਹਾਲ, ਆਧੁਨਿਕ ਮਿਊਜ਼ੀਅਮ ਅਤੇ ਗੁਰੂ ਜੀ ਦੀ ਸ਼ਾਨਦਾਰ ਮੂਰਤੀ ਸਥਾਪਤ ਕੀਤੀ ਗਈ ਹੈ। ਇਸ ਤੋਂ ਇਲਾਵਾ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ, ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਜਲੰਧਰ ਤੋਂ ਵਾਰਾਣਸੀ ਲਈ ਵਿਸ਼ੇਸ਼ ਰੇਲ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ੍ਰੀ ਗੁਰੂ ਰਵਿਦਾਸ ਜੀ ਨਾਲ ਅਟੁੱਟ ਰਿਸ਼ਤਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰੂ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਮਰਸਤਾ ਸੰਕਲਪ ਅਭਿਆਨ ਨੂੰ ਸਿਰਫ਼ ਪਾਰਟੀ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਸੰਤ ਸਮਾਜ, ਧਾਰਮਿਕ ਸੰਸਥਾਵਾਂ, ਨੌਜਵਾਨਾਂ ਅਤੇ ਮਹਿਲਾਵਾਂ ਦੇ ਸਹਿਯੋਗ ਨਾਲ ਇਸ ਨੂੰ ਲੋਕ ਲਹਿਰ ਬਣਾਇਆ ਜਾਵੇਗਾ। ਡਾ. ਸ਼ਰਮਾ ਨੇ ਦੱਸਿਆ ਕਿ ਗੁਰੂ ਪੂਰਨਿਮਾ ਤੋਂ ਸ਼ੁਰੂ ਹੋਇਆ ਇਹ ਅਭਿਆਨ 20 ਫਰਵਰੀ 2027 ਤੱਕ ਚੱਲੇਗਾ। ਇਸ ਦੌਰਾਨ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸੁਮਿਤ ਅਰੋੜਾ, ਪ੍ਰਦੀਪ ਜੰਡ, ਬਾਲ ਕਿਸ਼ਨ ਗਰਗ, ਅਜੀਤ ਸਿੰਘ ਅਖਾੜਾ, ਲਖਵਿੰਦਰ ਸਿੰਘ ਸਪਰਾ, ਪਰਮਜੀਤ ਸਿੰਘ ਟੂਸੇ, ਜਗਤਾਰ ਸਿੰਘ ਬਾਂਗਰ, ਵਿਸ਼ਾਲ ਭਰਤ, ਮਹੀਪਾਲ ਕੁਮਾਰ, ਮਨੋਜ ਗੋਇਲ, ਰਣਜੀਤ ਸਿੰਘ ਫੱਲੇਵਾਲ, ਕੇਵਲ ਹਠੂਰ, ਸੁਰੇਸ਼ ਗਰਗ, ਰਕੇਸ਼ ਕੁਮਾਰ ਹੈਪੀ, ਸੌਰਵ ਗਰਗ, ਡਾ. ਨਿਰਮਲ ਭੁੱਲਰ, ਜਗਬੀਰ ਸਿੰਘ ਹਸਨਪੁਰ, ਗੁਰਦਿਆਲ ਸਿੰਘ ਗਾਲਬ, ਕੁਲਵੰਤ ਸਿੰਘ ਭੱਟੀ, ਗੁਰਚਰਨ ਸਿੰਘ ਕਾਉਕੇ, ਜਗਸੀਰ ਸਿੰਘ ਮੁਲਾਂਪੁਰ, ਭੋਲਾ ਸਿੰਘ, ਜੈ ਪ੍ਰਕਾਸ਼, ਡਾ. ਰਾਜ ਕਮਲ, ਵਿਸ਼ਾਲ ਕੁਮਾਰ, ਅਮਨਪ੍ਰੀਤ ਸਿੰਘ ਲਾਡੀ ਹਠੂਰ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *