*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 25 ਨੂੰ ਬਲਾਚੌਰ ਵਿਖੇ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਡਰੋਨ ਤਕਨੀਕ ਰਾਹੀਂ ਕੀਤਾ ਜਾਵੇਗਾ ਪੇਸ਼ ਬੀ.ਏ.ਵੀ. ਸਕੂਲ ਸਪੋਰਟਸ ਗਰਾਊਂਡ ਵਿੱਚ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ ਪ੍ਰੋਗਰਾਮ, ਰਾਤ 7.45 ਵਜੇ ਹੋਵੇਗਾ ਮੁੱਖ ਡਰੋਨ ਸ਼ੋਅ ਏ.ਡੀ.ਸੀ. ਨੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ

Spread the love
ਬਲਾਚੌਰ , 24 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 25 ਸਤੰਬਰ ਨੂੰ ਬਲਾਚੌਰ ਦੇ ਬੀ.ਏ.ਵੀ. ਸਕੂਲ ਸਪੋਰਟਸ ਗਰਾਊਂਡ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਡਰੋਨ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਅਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ।ਏ.ਡੀ.ਸੀ. (ਜ) ਸੁਨੀਲ ਫੋਗਾਟ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ, ਤਾਂ ਜੋ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਏ.ਡੀ.ਸੀ. ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਅਤੇ ਸੰਗਤ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰੋਗਰਾਮ ਵਾਲੀ ਥਾਂ ‘ਤੇ ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਸ਼ੇਸ਼ ਯਤਨ ਹੈ। ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਅਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ 92 ਡਰੋਨ ਸ਼ੋਅ ਰਾਜ ਦੇ ਵੱਖ-ਵੱਖ ਸਥਾਨਾਂ ‘ਤੇ ਕਰਵਾਏ ਜਾਣਗੇ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *