ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਮਨਾਇਆ ਗਿਆ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ

Spread the love
 ਸਰਾਏ ਅਮਾਨਤ ਖਾਂ /ਝਬਾਲ, 6 ਅਗਸਤ (ਗੁਰਸ਼ਰਨ ਸਿੰਘ ਔਲਖ) ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ- ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਧਾਰਮਿਕ ਅਧਿਆਪਕ ਹਰਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸੇ ਸੰਬੰਧ ਵਿੱਚ ਵੱਖ-ਵੱਖ ਜਮਾਤਾਂ ਦੇ ਵੱਖ-ਵੱਖ ਮੁਕਾਬਲੇ ਜਿਵੇਂ ਗੁਰਬਾਣੀ ਕੰਠ,ਕਵਿਤਾ ਗਾਇਨ,ਪੋਰਟਰੇਟ ਮੇਕਿੰਗ, ਪੋਸਟਰ ਮੇਕਿੰਗ ਆਦਿ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਸਕੂਲ ਬੈਗ,ਸਟੇਸ਼ਨਰੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕਰਕੇ ਉਨਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਵਿਦਿਆਰਥੀਆਂ ਵੱਲੋਂ ਰਸ- ਭਿੰਨਾ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਸਕੂਲ ਦੀ ਸਮੂਹ ਮੈਨੇਜਮੈਂਟ ਵੱਲੋਂ ਸਾਰੇ ਸਕੂਲ ਵਿੱਚ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ,ਅਜੀਤਪਾਲ ਸਿੰਘ ਅਨੇਜਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ  ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਦਿੱਤੀਆਂ ਸਿੱਖਿਆਵਾਂ ਉੱਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾਉਣ ਦੇ ਲਈ ਪ੍ਰੇਰਿਤ ਕੀਤਾ।ਫੋਟੋ ਨੰ. 6/2-ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਵਿਦਿਆਰਥੀ ਅਤੇ ਅਧਿਆਪਕ।
  • Related Posts

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Spread the love

    Spread the loveਰਾਮਾ ਮੰਡੀ, 27 /09/26 (ਅਸ਼ੋਕ ਕੁਮਾਰ) ਸ੍ਰੀ ਰਾਮ ਸ਼ਿਆਮ ਮੰਦਿਰ ਕਮੇਟੀ ਭਾਗੀਵਾਂਦਰ ਵਲੋਂ ਤੀਸਰੀ ਬੱਸ ਯਾਤਰਾ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੀ ਯਾਤਰਾ  ਲਈ ਬੱਸ ਰਵਾਨਾ ਕੀਤੀ ਗਈ।ਇਸ…

    Leave a Reply

    Your email address will not be published. Required fields are marked *