ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੈਸਟੋਰੈਂਟ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ਵਿੱਚ ਜੁਵੇਨਾਇਲ ਸਮੇਤ 04 ਕਾਬੂ

Spread the love
ਸ੍ਰੀ ਮੁਕਤਸਰ ਸਾਹਿਬ, ਸਤੰਬਰ 2026:=ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਮੁਹਿੰਮ ਤਹਿਤ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐੱਸ., ਐਸ.ਪੀ. (ਡੀ.), ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਬਚਨ ਸਿੰਘ, ਡੀ.ਐਸ.ਪੀ., ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ, ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਟੀਮ ਵੱਲੋਂ ਈਟ ਐਂਡ ਆਊਟ ਰੈਸਟੋਰੈਂਟ, ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ਨੂੰ ਟਰੇਸ ਕਰਦਿਆਂ ਜਵਨਾਇਲ ਸਮੇਤ 04 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਦਈ ਗੁਰਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ, ਵਾਸੀ ਬਰਕੰਦੀ ਰੋਡ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਉਹ ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਈਟ ਐਂਡ ਆਊਟ ਨਾਮਕ ਰੈਸਟੋਰੈਂਟ ਕਿਰਾਏ ’ਤੇ ਲੈ ਕੇ ਚਲਾ ਰਹੀ ਹੈ। ਮਿਤੀ 26.08.2026 ਨੂੰ ਕਰੀਬ 05:00 ਵਜੇ ਸ਼ਾਮ ਉਹ ਆਪਣਾ ਰੈਸਟੋਰੈਂਟ ਬੰਦ ਕਰਕੇ ਸਟਾਫ਼ ਸਮੇਤ ਸਾਲਾਸਰ ਧਾਮ ਵਿਖੇ ਮੱਥਾ ਟੇਕਣ ਲਈ ਚਲੀ ਗਈ ਸੀ। ਮਿਤੀ 27.08.2026 ਨੂੰ ਕਰੀਬ 04:00 ਵਜੇ ਸ਼ਾਮ ਵਾਪਸ ਰੈਸਟੋਰੈਂਟ ਆ ਕੇ ਦੇਖਿਆ ਤਾਂ ਰੈਸਟੋਰੈਂਟ ਦੀ ਹੱਟ ਅਤੇ ਪੂਰਾ ਫਰੰਟ ਅੱਗ ਨਾਲ ਸੜਿਆ ਹੋਇਆ ਸੀ। ਰੈਸਟੋਰੈਂਟ ਦੀ ਬਿਲਡਿੰਗ ਦੇ ਅੰਦਰ ਅਤੇ ਦੂਜੀ ਮੰਜ਼ਿਲ ’ਤੇ ਵੀ ਅੱਗ ਲੱਗੀ ਹੋਈ ਸੀ। ਅੱਗ ਲੱਗਣ ਕਾਰਨ ਰੈਸਟੋਰੈਂਟ ਦਾ ਕਰੀਬ 07 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਮਾਮਲੇ ਦੀ ਤਫਤੀਸ਼ ਅਤੇ ਮੁਲਜ਼ਮਾਂ ਦੀ ਟਰੇਸਿੰਗਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 269 ਮਿਤੀ 28.08.2026 ਅ/ਧ 125, 324(5), 3(5) BNS ਤਹਿਤ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ। ਮਾਮਲੇ ਦੀ ਤਫਤੀਸ਼ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਟੈਕਨੀਕਲ ਸਹਾਇਤਾ ਦੀ ਮਦਦ ਨਾਲ ਵਾਰਦਾਤ ਨੂੰ ਟਰੇਸ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ। ਇਸ ਦੌਰਾਨ 01 ਜਵਨਾਇਲ ਅਤੇ 03 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:
1. ਵਿਕਾਸ ਸ਼ਰਮਾ ਉਰਫ਼ ਵਿਸ਼ਾਲ ਕੁਮਾਰ ਪੁੱਤਰ ਧਰਮਪਾਲ ਸਿੰਘ, ਵਾਸੀ ਕੱਚਾ ਉਦੇਕਰਨ ਰੋਡ, ਨੇੜੇ ਸ਼ਨੀ ਮੰਦਰ, ਸ੍ਰੀ ਮੁਕਤਸਰ ਸਾਹਿਬ।
2. ਅਕਾਸ਼ ਪੁੱਤਰ ਸਾਹਿਬ ਸਿੰਘ, ਵਾਸੀ ਭੁੱਲਰ ਕਲੋਨੀ, ਗਲੀ ਨੰਬਰ 07, ਸ੍ਰੀ ਮੁਕਤਸਰ ਸਾਹਿਬ।
3. ਲਖਵੀਰ ਸਿੰਘ ਉਰਫ਼ ਲਾਡੀ ਪੁੱਤਰ ਤਾਰਾ ਸਿੰਘ, ਵਾਸੀ ਮਾਡਲ ਟਾਊਨ, ਸ੍ਰੀ ਮੁਕਤਸਰ ਸਾਹਿਬ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *