ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ ‘ਚ ਸ੍ਰੀ ਗਣੇਸ਼ ਉਤਸਵ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ 

Spread the love
ਮਾਛੀਵਾੜਾ ਸਾਹਿਬ, 2 ਸਤੰਬਰ (ਸੁੱਚਾ ਬੰਗੜ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਛੀਵਾੜਾ ਸਾਹਿਬ ਦੇ ਪ੍ਰਸਿੱਧ ਸ੍ਰੀ ਸ਼ਿਵਾਲਾ ਬ੍ਰਹਮਚਾਰੀ ਮੰਦਰ, ਰੋਪੜ ਰੋਡ ਵਿਖੇ ਸ੍ਰੀ ਗਣੇਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੰਦਰ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਵਿਸ਼ਾਲ ਜੈਨ ਨੇ ਦੱਸਿਆ ਕਿ ਇਸ ਵਾਰ 14 ਸਤੰਬਰ, ਦਿਨ ਸੋਮਵਾਰ* ਨੂੰ ਸ਼ੁਭ ਮਹੂਰਤ ਵਿੱਚ ਸ੍ਰੀ ਗਣਪਤੀ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਜਾਵੇਗੀ। ਮੂਰਤੀ ਸਥਾਪਨਾ ਤੋਂ ਬਾਅਦ ਹਰ ਰੋਜ਼ ਸ਼ਾਮ ਨੂੰ ਮੰਦਰ ਵਿਖੇ ਵਿਸ਼ੇਸ਼ ਸੰਕੀਰਤਨ ਅਤੇ ਮਹਾਂ ਆਰਤੀ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਤਸਵ ਦੌਰਾਨ ਮੰਦਰ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਲਈ ਲੰਗਰ ਦੀ ਵਿਸ਼ੇਸ਼ ਵਿਵਸਥਾ ਵੀ ਕੀਤੀ ਗਈ ਹੈ। ਸ਼ਰਧਾਲੂਆਂ ਦੇ ਬੈਠਣ ਅਤੇ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇਗਾ।ਪ੍ਰਧਾਨ ਵਿਸ਼ਾਲ ਜੈਨ ਨੇ ਅੱਗੇ ਦੱਸਿਆ ਕਿ ਇਹ ਧਾਰਮਿਕ ਉਤਸਵ 10 ਦਿਨਾਂ ਤੱਕ ਚੱਲੇਗਾ ਅਤੇ ਇਸ ਦੀ ਸਮਾਪਤੀ 25 ਸਤੰਬਰ ਨੂੰ ਸਵੇਰੇ 11 ਵਜੇ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਨਾਲ ਹੋਵੇਗੀ। ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਸਰਹਿੰਦ ਨਹਿਰ ਗੜੀ ਤਰਖਾਣਾ ਨਹਿਰ ਵਿਖੇ ਮੂਰਤੀ ਵਿਸਰਜਨ ਕੀਤੀ ਜਾਵੇਗੀ।ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੂੰ ਇਸ ਪਵਿੱਤਰ ਉਤਸਵ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਅਤੇ ਸ੍ਰੀ ਗਣੇਸ਼ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸੰਜੀਵ ਨਾਗਪਾਲ, ਪਿਯੂਸ਼ ਗੋਇਲ, ਵਿਨੋਦ ਭੱਟ ਪੰਡਿਤ, ਮੁਨੀਸ਼ ਬਾਂਸਲ, ਕਰਨ ਕੌਸ਼ਲ, ਅੰਚਿਤ ਭਾਟੀਆ,ਸੰਦੀਪ ਸਿੰਘ, ਈਸ਼ਵਰ ਦੱਤ, ਵਿੱਕੀ ਵਿਰਦੀ ਅਤੇ ਜਤਿਨ ਮੌਜੂਦ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *