ਸੰਤ ਨਿਰੰਕਾਰੀ ਚੈਰਿਟੇਬਲ ਫਾਊਂਡੇਸ਼ਨ ਨੇ ਫਗਵਾੜਾ ‘ਚ ਲਗਾਇਆ 16ਵਾਂ ਵਿਸ਼ਾਲ ਖੂਨਦਾਨ ਕੈਂਪ, * ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ ਉਦਘਾਟਨ, ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਦੱਸਿਆ ਸਭ ਤੋਂ ਵੱਡਾ ਧਰਮ * ਕੈਂਪ ਦੌਰਾਨ 225 ਯੂਨਿਟ ਖੂਨ ਹੋਇਆ ਇਕੱਤਰ

Spread the love
ਫਗਵਾੜਾ 20 ਜੁਲਾਈ (     ਪ੍ਰੀਤ ਕੌਰ ਪ੍ਰੀਤੀ    ) ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਆਸ਼ੀਰਵਾਦ ਸਦਕਾ ਸੰਤ ਨਿਰੰਕਾਰੀ ਸਤਸੰਗ ਭਵਨ ਫਗਵਾੜਾ ਵਿਖੇ ਸੰਤ ਨਿਰੰਕਾਰੀ ਚੈਰਿਟੇਬਲ ਫਾਊਂਡੇਸ਼ਨ ਵੱਲੋਂ 16ਵੇਂ ਵਿਸ਼ਾਲ ਖੂਨਦਾਨ ਕੈਂਪ ਦਾ ਸਫਲ ਆਯੋਜਨ ਫਗਵਾੜਾ ਬ੍ਰਾਂਚ ਦੇ ਸੰਯੋਜਕ ਮਲਕੀਤ ਚੰਦ ਦੀ ਅਗਵਾਈ ਹੇਠ ਕੀਤਾ ਗਿਆ। ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਸ ਕੈਂਪ ਦੌਰਾਨ 225 ਯੂਨਿਟ ਖੂਨ ਇਕੱਠਾ ਹੋਇਆ, ਜੋ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਲਾਹੇਵੰਦ ਹੋਵੇਗਾ। ਇਸ ਖੂਨਦਾਨ ਕੈਂਪ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਫਗਵਾੜਾ ਹਲਕੇ ਦੇ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ।  ਬ੍ਰਾਂਚ ਕਨਵੀਨਰ ਮਲਕੀਤ ਚੰਦ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਾਲ 1986 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 9 ਹਜ਼ਾਰ ਤੋਂ ਵੱਧ ਖੂਨਦਾਨ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ 15 ਲੱਖ ਤੋਂ ਵੱਧ ਯੂਨਿਟ ਖੂਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਰੰਕਾਰੀ ਮਿਸ਼ਨ ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਹੀ ਸੱਚੀ ਪ੍ਰਭੂ ਭਗਤੀ ਮੰਨਦਿਆਂ ਖੂਨਦਾਨ, ਸਿਹਤ ਸੇਵਾ ਅਤੇ ਹੋਰ ਲੋਕ-ਭਲਾਈ ਦੇ ਕਾਰਜ ਨਿਰੰਤਰ ਕਰ ਰਿਹਾ ਹੈ। ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮਿਸ਼ਨ ਖੂਨਦਾਨ ਵਰਗੇ ਮਹਾਨ ਕਾਰਜਾਂ ਦੇ ਨਾਲ-ਨਾਲ ਸਵੱਛਤਾ, ਵਾਤਾਵਰਣ ਸੁਰੱਖਿਆ ਲਈ ਬੂਟੇ ਲਗਾਉਣ ਅਤੇ ‘ਅੰਮ੍ਰਿਤ’ ਪ੍ਰੋਜੈਕਟ ਜਿਹੀਆਂ ਮੁਹਿੰਮਾਂ ਰਾਹੀਂ ਸਮਾਜ ਦੀ ਵਢਮੁੱਲੀ ਸੇਵਾ ਕਰ ਰਿਹਾ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਵਰਗੇ ਪੁੰਨ ਦੇ ਕਾਰਜਾਂ ਨਾਲ ਜੁੜਨ ਦਾ ਸੱਦਾ ਦਿੱਤਾ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ, ਖੂਨਦਾਨੀ ਅਤੇ ਸਮਾਜ ਸੇਵੀ ਹਾਜ਼ਰ ਰਹੇ। ਖੂਨਦਾਨੀਆਂ ਦੇ ਉਤਸ਼ਾਹ, ਸੇਵਾ ਭਾਵਨਾ ਅਤੇ ਮਿਸ਼ਨ ਦੇ ਸੇਵਾਦਾਰਾਂ ਦੀ ਸੁਚੱਜੀ ਵਿਵਸਥਾ ਨੇ ਕੈਂਪ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ। ਪ੍ਰਬੰਧਕਾਂ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਸਹਾਈ ਸਾਬਤ ਹੋ ਸਕਦਾ ਹੈ ਅਤੇ ਸਮਾਜ ਦੇ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ।ਤਸਵੀਰ ਕੈਪਸ਼ਨ-  ਫਗਵਾੜਾ ਵਿਖੇ ਆਯੋਜਿਤ ਖੂਨਦਾਨ ਕੈਂਪ ਦੌਰਾਨ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਦੇ ਨਾਲ ਸੰਤ ਨਿਰੰਕਾਰੀ ਚੈਰਿਟੇਬਲ ਫਾਊਂਡੇਸ਼ਨ ਦੇ ਸੰਯੋਜਕ ਮਲਕੀਤ ਚੰਦ ਅਤੇ ਹੋਰ ਪਤਵੰਤੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *