: ਸੰਤ ਮਹਾਪੁਰਸ਼ਾਂ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮੋਹਛਾ  28 ਤੋਂ ਸ਼ੁਰੂ– ਮਹੰਤ ਮਹਾਤਮਾ ਮੁੰਨੀ 

Spread the love
ਫੱਤੂਢੀਂਗਾ : 22 ਜੁਲਾਈ ਕੁਲਵਿੰਦਰ ਸਿੰਘ =ਸ੍ਰੀ ਮਾਨ 1008 ਪਰਮ ਪੂਜਯ ਬਾਬਾ ਚਰਨ ਦਾਸ ਜੀ ਦੀ 81ਵੀਂ ਬਰਸੀ ਨੂੰ ਸਮਰਪਿਤ ਡੇਰਾ ਬਾਬਾ ਚਰਨਦਾਸ ਜੀ (ਉਦਾਸੀਨ) ਖੈੜਾ ਬੇਟ, ਸੁਰਖਪੁਰ, ਜਿਲਾ ਕਪੂਰਥਲਾ ਵਿਖੇ ਸਾਲਾਨਾ ਜੋੜ ਮੇਲਾ (ਮੋਹਛਾ) 28,29 ਅਤੇ 30 ਜੁਲਾਈ (13,14,15 ਸਾਵਣ) ਦਿਨ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਹੰਤ ਮਹਾਤਮਾ ਮੁਨੀ ਜੀ ਗੱਦੀ ਨਸ਼ੀਨ ਡੇਰਾ ਬਾਬਾ ਚਰਨਦਾਸ ਜੀ ਉਦਾਸੀਨ ਖੈੜਾ ਬੇਟ ਵਾਲਿਆਂ ਨੇ ਦਿੰਦਿਆ ਦਸਿਆ ਕਿ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 30 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ 10 ਤੋਂ 3 ਵਜੇ ਤੱਕ ਭਾਰੀ ਦੀਵਾਨ ਸਜਾਇਆ ਜਾਵੇਗਾ, ਜਿਸ ਵਿੱਚ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਸਰੂਪ ਸਿੰਘ ਕਡਿਆਣਾ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ, ਭਾਈ ਮਨਜਿੰਦਰ ਸਿੰਘ ਜੀ ਹਰਰਾਏ ਪੁਰ ਵਾਲੇ, ਗਿਆਨੀ ਸੁਖਬੀਰ ਸਿੰਘ ਗੁਰੂ ਨਾਨਕ ਦਲ ਕਵੀਸ਼ਰੀ ਜਥਾ, ਬਾਬਾ ਗੁਰਦੀਪ ਸਿੰਘ ਜੀ ਖਜਾਲੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਅਤੇ ਕਵੀਸ਼ਰੀ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ  ਦੱਸਿਆ ਕਿ ਉਕਤ ਸਮਾਗਮ ਵਿੱਚ ਸੰਤ ਮਹਾਪੁਰਸ਼, ਸਮੂਹ ਸੰਮਪਰਦਾਇ ਦੇ ਸੰਤ ਮਹਾਪੁਰਸ਼, ਕਾਰ ਸੇਵਾ ਵਾਲੇ ਮਹਾਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜਿਕ, ਧਾਰਮਿਕ ਸਖਸ਼ੀਅਤਾਂ ਪਹੁੰਚ ਰਹੀਆਂ ਹਨ। ਉਨ੍ਹਾਂ ਨੇ ਇਲਾਕੇ ਦੀ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਿਰਕਤ ਕਰਕੇ ਗੁਰੂ ਮਹਾਰਾਜ ਦੀਆਂ ਖੁਸ਼ੀਆ ਪ੍ਰਾਪਤ ਕਰਨ। ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *