ਸੰਤ ਮੋਹਨ ਦਾਸ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ ਪੰਜਾਬ ਭਰ ’ਚੋਂ ਦੂਜੀ ਪੁਜੀਸ਼ਨ ਕੀਤੀ ਹਾਸਲ

Spread the love

ਫ਼ਰੀਦਕੋਟ, 4 ਅਪ੍ਰੈਲ (ਵਿਪਨ ਮਿੱਤਲ)-ਇਲਾਕੇ ਦੀ ਰਾਜ ਪੱਧਰ ਤੇ ਹਮੇਸ਼ਾ ਮੋਹਰੀ ਰਹਿਣ ਵਾਲ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਸਕੂਲ ਕੋਟਸੁਖੀਆ ਨੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਅੱਠਵੀਂ ਦੇ ਨਤੀਜਿਆਂ ਅੰਦਰ ਸ਼ਾਨਾਮੱਤੀ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ, ਡਾਇਰੈਕਟਰ ਸੰਦੀਪ ਥਾਪਰ ਅਤੇ ਚੇਅਰਮੈਨ ਰਾਜੂ ਥਾਪਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਅੰਦਰ ਸਕੂਲ ਵਿਦਿਆਰਥਣ ਨਵਜੋਤ ਕੌਰ ਨੇ ਪੰਜਾਬ ਭਰ ’ੱਚੋਂ 600 ਚੋਂ 600 ਅੰੰਕ  ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕਰਦਿਆਂ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਕੇ, ਸਕੂਲ, ਅਧਿਆਪਕਾਂ, ਮਾਪਿਆਂ ਦੇ ਨਾਮ ਚਾਰ ਚੰਦ ਲਗਾਏ। ਉਨ੍ਹਾਂ ਦੱਸਿਆ ਕਿ ਇਹ ਬੇਟੀ ਨਰਸਰੀ ਕਲਾਸ ਤੋਂ ਸੰਤ ਮੋਹਨ ਦਾਸ ਸਕੂਲ ਦੀ ਵਿਦਿਆਰਥਣ ਹੈ ਅਤੇ ਹਰ ਸਾਲ ਚੰਗੇ ਨੰਬਰ ਪ੍ਰਾਪਤ ਕਰਦੀ ਹੈ। ਉਹਨਾ ਦੱਸਿਆ ਕਿ ਇਸ ਦੇ ਪਿਤਾ ਸਕੂਲ ਦੇ ਟਰਾਂਸਪੋਰਟ ਦੀ ਦੇਖਭਾਲ ਕਰਦੇ ਹਨ। ਵਿਦਿਆਰਥਣ ਨਵਜੋਤ ਕੌਰ ਦੇ ਮਾਤਾ ਵੀਰਪਾਲ ਕੌਰ ਅਤੇ ਪਿਤਾ ਕਰਨਜੀਤ ਸਿੰਘ ਵਾਸੀ ਪਿੰਡ ਡੇਮਰੂ ਕਲਾਂ ਨੇ ਕਿਹਾ ਸਾਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਸਾਡੀ ਬੇਟੀ ਨੇ ਸਕੂਲ, ਅਧਿਆਪਕਾਂ ਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪਿ੍ਰੰਸੀਪਲ, ਸਟਾਫ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਰੀਦਕੋਟ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਿਦਿਆਰਥਣ ਨਵਜੋਤ ਕੌਰ, ਉਸ ਦੇ ਮਾਪਿਆਂ, ਸਕੂਲ ਦੇ ਸਟਾਫ਼ ਤੇ ਪ੍ਰਬੰਧਕਾਂ ਨੂੰ ਜ਼ਿਲੇ ਦਾ ਨਾਮ ਰਾਜ ਪੱਧਰ ਤੇ ਰੌਸ਼ਨ ਕਰਨ ਤੇ ਵਧਾਈ ਦਿੱਤੀ ਹੈ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *