ਸੰਤ ਸੀਚੇਵਾਲ ਨੇ ਮਲੇਸ਼ੀਆ ਦੀ ਜੇਲ੍ਹ ਵਿੱਚੋਂ ਵਾਪਸ ਲਿਆਂਦਾ ਵਿਧਵਾ ਮਾਂ ਦਾ ਪੁੱਤ

Spread the love
ਕਪੂਰਥਲਾ ,16 ਅਪ੍ਰੈਲ (ਕੌੜਾ)-ਮਲੇਸ਼ੀਆ ਦੀ ਜੇਲ੍ਹ ਵਿੱਚ ਕੈਦ ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨ ਸਦਕਾ ਘਰ ਵਾਪਸੀ ਹੋਈ ਹੈ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਧੰਨਵਾਦ ਕਰਨ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਜਗਦੀਪ ਨੇ ਹੱਡਬੀਤੀ ਸੁਣਾਉਂਦਿਆ ਕਿਹਾ ਕਿ ਜਿਸ ਵੇਲੇ ਉੱਥੇ ਪੁਲਿਸ ਨੇ ਉਸਨੂੰ ਫੜ ਲਿਆ ਉਸ ਲਈ ਇਹ ਹਲਾਤ ਅਜਿਹੇ ਸੀ, ਕਿ ਉਸਨੂੰ ਇੱਕ ਵਾਰ ਤਾਂ ਲੱਗਾ ਕਿ ਉਸਦਾ ਸਭ ਕੁੱਝ ਖਤਮ ਹੋ ਗਿਆ ਹੈ। ਜਗਦੀਪ ਨੇ ਦੱਸਿਆ ਕਿ ਕੰਪਨੀ ਵਿੱਚ ਪਏ ਛਾਪੇ ਦੌਰਾਨ ਉਸਨੂੰ ਸਾਥੀਆਂ ਸਮੇਤ ਫੜ ਲਿਆ ਸੀ। ਜਦੋਂ ਥਾਣੇ ਲਿਜਾਇਆ ਗਿਆ ਤਾਂ ਉਸਨੂੰ ਪਤਾ ਲੱਗਾ ਕਿ ਏਜੰਟ ਨੇ ਉਸਦਾ ਵੀਜ਼ਾ ਹੀ ਨਹੀਂ ਵਧਾਇਆ ਸੀ, ਜਿਸ ਕਾਰਣ ਉਸਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਗਈ ਤੇ ਕੈਂਪ ਵਿੱਚ ਭੇਜ ਦਿੱਤਾ ਗਿਆ। ਉਸ ਲਈ ਉਹ ਜ਼ੇਲ੍ਹ ਨਰਕ ਤੋਂ ਵੀ ਬਦਤਰ ਸੀ।
ਵਾਪਿਸ ਪਰਤੇ ਜਗਦੀਪ ਨੇ ਦੱਸਿਆ ਕਿ ਸਾਲ 2019 ਦੌਰਾਨ ਉਹ ਮਲੇਸ਼ੀਆ ਘੁੰਮਣ ਲਈ ਗਿਆ ਸੀ। ਇਸੇ ਦੌਰਾਨ ਪੰਜਾਬ ਵਿੱਚ ਹੋਏ ਸੜਕ ਹਾਦਸੇ ਵਿੱਚ ਉਸਦੇ ਪਿਤਾ ਦੀ ਮੌਤ ਹੋ ਗਈ ਤੇ ਭਰਾ ਦੀ ਲੱਤ ਟੁੱਟ ਗਈ ਸੀ। ਜਗਦੀਪ ਨੇ ਦੱਸਿਆ ਕਿ ਘਰ ਦੇ ਹਲਾਤਾਂ ਨੂੰ ਦੇਖਦਿਆ ਹੋਇਆ ਉਸਨੇ ਮਲੇਸ਼ੀਆ ਰਹਿਣ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਉਸਨੇ ਆਪਣਾ ਵੀਜ਼ਾ ਵਧਾਉਣ ਲਈ ਉੱਥੇ ਦੇ ਏਜੰਟ ਨੂੰ 2000 ਮਲੇਸ਼ੀਅਨ ਰਿੰਗਿਟ (38000 ਰੁਪੈ) ਦਿੱਤੇ ਸਨ। ਏਜੰਟ ਨੇ ਪੈਸੇ ਲੈਣ ਦੇ ਬਾਵਜੂਦ ਉਸਦਾ ਵੀਜ਼ਾ ਨਹੀਂ ਵਧਾਇਆ।
ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਉਸਦੇ ਭਰਾ ਨੇ ਵੀ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਪਤਾ ਲੱਗਾ ਕਿ ਜਗਦੀਪ ਜੇਲ੍ਹ ਵਿੱਚ ਹੈ ਤਾਂ ਇਸ ਮਾਮਲੇ ਨੂੰ ਪ੍ਰਦੀਪ ਸਿੰਘ ਖਾਲਸਾ ਅਤੇ ਅਰਸ਼ਦੀਪ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ 02 ਅਪ੍ਰੈਲ ਸੰਪਰਕ ਕੀਤਾ। ਸੰਤ ਸੀਚੇਵਾਲ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਸਦਕਾ ਜਗਦੀਪ 10 ਅਪ੍ਰੈਲ ਨੂੰ ਸਹੀ ਸਲਾਮਤ ਘਰ ਵਾਪਿਸ ਆ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਵਿਧਵਾ ਮਾਂ ਨੂੰ ਉਸਦੇ ਪੁੱਤਰ ਨਾਲ ਮਿਲਾਉਣ ਲਈ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ।
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *