ਸੰਤ ਸੀਚੇਵਾਲ ਨੇ ਮਲੇਸ਼ੀਆ ਦੀ ਜੇਲ੍ਹ ਵਿੱਚੋਂ ਵਾਪਸ ਲਿਆਂਦਾ ਵਿਧਵਾ ਮਾਂ ਦਾ ਪੁੱਤ

Spread the love
ਕਪੂਰਥਲਾ ,16 ਅਪ੍ਰੈਲ (ਕੌੜਾ)-ਮਲੇਸ਼ੀਆ ਦੀ ਜੇਲ੍ਹ ਵਿੱਚ ਕੈਦ ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨ ਸਦਕਾ ਘਰ ਵਾਪਸੀ ਹੋਈ ਹੈ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਧੰਨਵਾਦ ਕਰਨ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਜਗਦੀਪ ਨੇ ਹੱਡਬੀਤੀ ਸੁਣਾਉਂਦਿਆ ਕਿਹਾ ਕਿ ਜਿਸ ਵੇਲੇ ਉੱਥੇ ਪੁਲਿਸ ਨੇ ਉਸਨੂੰ ਫੜ ਲਿਆ ਉਸ ਲਈ ਇਹ ਹਲਾਤ ਅਜਿਹੇ ਸੀ, ਕਿ ਉਸਨੂੰ ਇੱਕ ਵਾਰ ਤਾਂ ਲੱਗਾ ਕਿ ਉਸਦਾ ਸਭ ਕੁੱਝ ਖਤਮ ਹੋ ਗਿਆ ਹੈ। ਜਗਦੀਪ ਨੇ ਦੱਸਿਆ ਕਿ ਕੰਪਨੀ ਵਿੱਚ ਪਏ ਛਾਪੇ ਦੌਰਾਨ ਉਸਨੂੰ ਸਾਥੀਆਂ ਸਮੇਤ ਫੜ ਲਿਆ ਸੀ। ਜਦੋਂ ਥਾਣੇ ਲਿਜਾਇਆ ਗਿਆ ਤਾਂ ਉਸਨੂੰ ਪਤਾ ਲੱਗਾ ਕਿ ਏਜੰਟ ਨੇ ਉਸਦਾ ਵੀਜ਼ਾ ਹੀ ਨਹੀਂ ਵਧਾਇਆ ਸੀ, ਜਿਸ ਕਾਰਣ ਉਸਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਗਈ ਤੇ ਕੈਂਪ ਵਿੱਚ ਭੇਜ ਦਿੱਤਾ ਗਿਆ। ਉਸ ਲਈ ਉਹ ਜ਼ੇਲ੍ਹ ਨਰਕ ਤੋਂ ਵੀ ਬਦਤਰ ਸੀ। ਵਾਪਿਸ ਪਰਤੇ ਜਗਦੀਪ ਨੇ ਦੱਸਿਆ ਕਿ ਸਾਲ 2019 ਦੌਰਾਨ ਉਹ ਮਲੇਸ਼ੀਆ ਘੁੰਮਣ ਲਈ ਗਿਆ ਸੀ। ਇਸੇ ਦੌਰਾਨ ਪੰਜਾਬ ਵਿੱਚ ਹੋਏ ਸੜਕ ਹਾਦਸੇ ਵਿੱਚ ਉਸਦੇ ਪਿਤਾ ਦੀ ਮੌਤ ਹੋ ਗਈ ਤੇ ਭਰਾ ਦੀ ਲੱਤ ਟੁੱਟ ਗਈ ਸੀ। ਜਗਦੀਪ ਨੇ ਦੱਸਿਆ ਕਿ ਘਰ ਦੇ ਹਲਾਤਾਂ ਨੂੰ ਦੇਖਦਿਆ ਹੋਇਆ ਉਸਨੇ ਮਲੇਸ਼ੀਆ ਰਹਿਣ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਉਸਨੇ ਆਪਣਾ ਵੀਜ਼ਾ ਵਧਾਉਣ ਲਈ ਉੱਥੇ ਦੇ ਏਜੰਟ ਨੂੰ 2000 ਮਲੇਸ਼ੀਅਨ ਰਿੰਗਿਟ (38000 ਰੁਪੈ) ਦਿੱਤੇ ਸਨ। ਏਜੰਟ ਨੇ ਪੈਸੇ ਲੈਣ ਦੇ ਬਾਵਜੂਦ ਉਸਦਾ ਵੀਜ਼ਾ ਨਹੀਂ ਵਧਾਇਆ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਉਸਦੇ ਭਰਾ ਨੇ ਵੀ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਪਤਾ ਲੱਗਾ ਕਿ ਜਗਦੀਪ ਜੇਲ੍ਹ ਵਿੱਚ ਹੈ ਤਾਂ ਇਸ ਮਾਮਲੇ ਨੂੰ ਪ੍ਰਦੀਪ ਸਿੰਘ ਖਾਲਸਾ ਅਤੇ ਅਰਸ਼ਦੀਪ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ 02 ਅਪ੍ਰੈਲ ਸੰਪਰਕ ਕੀਤਾ। ਸੰਤ ਸੀਚੇਵਾਲ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਸਦਕਾ ਜਗਦੀਪ 10 ਅਪ੍ਰੈਲ ਨੂੰ ਸਹੀ ਸਲਾਮਤ ਘਰ ਵਾਪਿਸ ਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਵਿਧਵਾ ਮਾਂ ਨੂੰ ਉਸਦੇ ਪੁੱਤਰ ਨਾਲ ਮਿਲਾਉਣ ਲਈ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *