ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈਕੇ ਸੋ੍ਮਣੀ ਅਕਾਲੀ ਦਲ ਵੱਲੋਂ ਵਰਕਰਾਂ ਨਾਲ ਮੀਟਿੰਗ       

Spread the love
ਤਪਾ ਮੰਡੀ 10 ਅਗਸਤਃ (ਗੋਲਡੀ ਵਿਆਸ) ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵੱਲੋਂ ਤਪਾ ਦੀ ਅਗਰਵਾਲ ਧਰਮਸ਼ਾਲਾ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਐਡਵੋਕੇਟ ਰਾਹੀ ਨੇ ਕਿਹਾ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਹੱਕਾਂ, ਭਾਈਚਾਰਕ ਸਾਂਝ ਅਤੇ ਪੰਜਾਬੀ ਹਿੱਤਾਂ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਭਾਵਨਾ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਬਰਸੀ ਸਮਾਗਮ ਦੌਰਾਨ ਉਨ੍ਹਾਂ ਦੇ ਜੀਵਨ ਅਤੇ ਪੰਜਾਬ ਪ੍ਰਤੀ ਯੋਗਦਾਨ ਨੂੰ ਯਾਦ ਕਰਦਿਆਂ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਉਹਨਾਂ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੇ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ। ਇਸ ਮੌਕੇ ਜਗਜੀਤ ਸਿੰਘ ਧਨੋਆ ਗੁਰਵਿੰਦਰ ਸਿੰਘ ਬਾਸੀ, ਜਗਤਾਰ ਸਿੰਘ ਬਾਸੀ ,ਐਸ ਕੁਮਾਰ  ਹਲਕਾ ਪ੍ਰਧਾਨ ਵਪਾਰ ਵਿੰਗ, ਸਾਬਕਾ ਕੌਂਸਲਰ ਅਮਰਜੀਤ ਸਿੰਘ, ਚਰਨਜੀਤ ਸਿੰਘ ਪੁਰਬਾ, ਗੁਲਾਬ ਸਿੰਘ ਕਾਲਾ ਸਿੱਧੂ ,ਅਜੈਬ ਸਿੰਘ ਸਿੱਧੂ ,ਸੋਨੂੰ ਮੱਲੀ ,ਕੌਂਸਲਰ ਗੁਰਮੀਤ ਸਿੰਘ ਰੋਡ ,ਸਾਬਕਾ ਕੌਂਸਲਰ ਵਿਨੋਦ ਕੁਮਾਰ ਕਾਲਾ, ਬਿੱਟੂ ਬਰਾੜ ,ਰਜਿੰਦਰ ਸਿੰਘ ਪਾਲੀ, ਨੰਬਰਦਾਰ ਬਲਵਿੰਦਰ ਸਿੰਘ , ਮੇਸ਼ੀ ਮਹੰਤ,ਗੋਗੀ ਮਹੰਤ, ਜਗਮੀਤ ਸਿੰਘ ਤੋਂ ਇਲਾਵਾ ਬਾਕੀ ਵਰਕਰ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *