ਮੋਗਾ , 10 ਅਗਸਤ ( ਪ ਪ)– ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਮੋਗਾ ਜਿਲੇ ਦੀਆਂ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਸਾਹਮਣੇ ਧਰਨਾ ਲਾਇਆ ਗਿਆ ਅੱਜ ਦਾ ਇਹ ਧਰਨਾ ਅੰਗਰੇਜ਼ੋ ਭਾਰਤ ਛੱਡੋ ਦੀ 84ਵੀਂ ਵਰੇਗੰਡ ਨੂੰ ਸਮਰਪਿਤ ਹੈ ਤੇ ਅੱਜ ਦਾ ਇਹ ਨਾਅਰਾ “ਕਾਰਪੋਰੇਟ ਭਜਾਓ ਦੇਸ਼ ਬਚਾਓ” ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਿਲਾ ਵਿੱਤ ਸਕੱਤਰ ਵੱਲੋ ਬਲੌਰ ਸਿੰਘ ਘੱਲ ਕਲਾਂ, ਬੀ ਕੇ ਯੂ ਲੱਖੋਵਾਲ ਦੇ ਜਿਲਾ ਆਗੂ ਹਰਜੀਤ ਸਿੰਘ ਮਨਾਵਾਂ, ਬੀ ਕੇ ਯੂ ਪੰਜਾਬ ਦੇ ਜ਼ਿਲਾ ਆਗੂ ਗਰਨੇਕ ਸਿੰਘ ਕਾਲੀਏ ਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰੰਪ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ ਹੁਣ ਇਹ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਪਹਿਲਾਂ ਵੀ ਇਸ ਸਰਕਾਰ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮੁੱਚੇ ਕੀਤੇ ਹਨ ਜੇਕਰ ਭਾਰਤ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਲੈਂਦਾ ਹੈ ਤਾਂ ਕਿਸਾਨਾਂ ਦੀਆਂ ਫਸਲਾਂ ਤੇ ਡਾਇਰੀ ਫਾਰਮਿੰਗ ਦਾ ਧੰਦਾ ਚੌਪਟ ਹੋ ਜਾਵੇਗਾ ਇਸ ਨਾਲ ਉਦਯੋਗਾਂ ਤੇ ਵੀ ਮਾੜਾ ਅਸਰ ਪਵੇਗਾ ਇਸ ਕਰਕੇ ਕਿਸਾਨਾਂ ਦੀ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਖਤਮ ਕੀਤਾ ਜਾਵੇ ਤੇ ਹੋਰ ਦੇਸ਼ਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਵੀ ਰੱਦ ਕੀਤੇ ਜਾਣ। ਕਿਸੇ ਵੀ ਖੇਤੀਬਾੜੀ ਉਪਜ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿੱਚ ਆਉਣ ਦੀ ਇਹ ਇਜਾਜਤ ਨਹੀਂ ਦੇਣੀ ਚਾਹੀਦੀ।ਫਸਲਾਂ ਦੇ ਭਾਅ ਸੀ ਟੂ ਪਲਸ 50% ਮੁਨਾਫੇ ਨਾਲ ਤੈਅ ਕੀਤੇ ਜਾਣ ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਦਿਆ ਤੇ ਲਕੀਰ ਮਾਰੀ ਜਾਵੇ,ਚਾਰ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਕਿਰਤੀਆ ਨਾਲ ਸੰਬੰਧਿਤ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ ਸਾਰੇ ਕਾਮਿਆਂ ਨੂੰ 42000 ਦੀ ਘੱਟੋ ਘੱਟ ਉਜਰਤ ਕਾਨੂੰਨੀ ਤੌਰ ਤੇ ਯਕੀਨੀ ਬਣਾਈ ਜਾਵੇ, ਮਨਰੇਗਾ ਦਾ ਕਾਨੂੰਨ ਬਹਾਲ ਕੀਤਾ ਜਾਵੇ ਤੇ 200 ਦਿਨ ਦਾ ਕੰਮ ਦੀ ਦਿਹਾੜੀ ਗਰੰਟੀ ਕੀਤੀ ਜਾਵੇ ਅਤੇ ਮਜ਼ਦੂਰਾਂ ਨੂੰ 700 ਰੁਪੇ ਦਿਹਾੜੀ ਦਿਤੀ ਜਾਵੇ, ਕਾਰਪੋਰੇਟਾਂ ਲਈ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਖੁਦਕਸ਼ੀ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਬਿਜਲੀ ਨਿਜੀਕਰਨ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ, 2025 ਵਿੱਚ ਆਏ ਹੜਾਂ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਤਾ ਜਾਵੇ ਅਖੀਰ ਵਿੱਚ ਡੀਸੀ ਮੋਗਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਜਸਵਿੰਦਰ ਸਿੰਘ ਘੱਲ ਕਲਾਂ, ਜਗਰੂਪ ਸਿੰਘ ਦੌਲਤਪੁਰਾ, ਭਜਨ ਕੌਰ, ਇਕਬਾਲ ਸਿੰਘਾ ਵਾਲਾ, ਲਖਬੀਰ ਸਿੰਘ ਚੜਿੱਕ, ਨਛੱਤਰ ਸਿੰਘ ਝੰਡੇ ਵਾਲਾ, ਸੁਖਜੀਤ ਸਿੰਘ ਲੰਡੇਕੇ, ਗੁਰਦੇਵ ਸਿੰਘ ਚੜਿੱਕ, ਸ਼ਿੰਦਰ ਕੌਰ ਕੋਕਰੀ ਕਲਾਂ, ਅਤੇ ਭਜਨ ਕੌਰ ਕੋਕਰੀ ਕਲਾ ਆਦਿ ਕਿਸਾਨਾਂ ਨੇ ਸੰਬੋਧਨ ਕੀਤਾ।