ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ ( ਪਰਗਟ ਸਿੰਘ ਰਹੂੜਿਆਂ ਵਾਲੀ )ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਲਾਇੰਸ ਕਲੱਬ ਮੁਕਤਸਰ ਜ਼ਿਲਾ 111ਨੋਰਥ ਦੇ ਸੀਨੀਅਰ ਆਗੂ ਅਤੇ ਵੱਖ -ਵੱਖ ਸੰਸਥਾਵਾਂ ਦੇ ਆਗੂ ਅਰਵਿੰਦਰ ਪਾਲ ਸਿੰਘ ਬੱਬੂ ਦੇ ਸਤਿਕਾਰ ਯੋਗ ਪਿਤਾ ਹਰਨੇਕ ਸਿੰਘ ਚਹਿਲ (88) ਪਿੰਡ ਬੂੜਾ ਗੁੱਜਰ ਵਾਲੇ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਹਨਾਂ ਦਿਹਾਂਤ ਤੇ ਮ੍ਰਿਤਕ ਦੇ ਪੁੱਤਰ ਨਾਲ ਦੁੱਖ ਸਾਂਝਾ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਅੰਕਲ ਜੀ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਹਰਨੇਕ ਸਿੰਘ ਚਹਿਲ ਇੱਕ ਬਹੁਤ ਹੀ ਨੇਕ ਦਿਲ ਤੇ ਮਿਲਣਸਾਰ ਵਿਅਕਤੀ ਸਨ। ਇਸ ਮੌਕੇ ਜੈਰਾਜ ਸਿੰਘ ਬਰਾੜ ਫੱਤਣਵਾਲਾ ਵਾਈਸ ਪ੍ਰਧਾਨ ਯੂਥ ਅਕਾਲੀ ਦਲ, ਅੰਗਰੇਜ ਸਿੰਘ ਬੂੜਾ ਗੁੱਜਰ, ਜਸਕਰਨ ਸਿੰਘ ਸਾਬਕਾ ਸਰਪੰਚ ਜੱਸੇਆਣਾ, ਮੁਕੇਸ਼ ਕੁਮਾਰ ਬਰੀਵਾਲਾ ਤੇ ਜਰਨੈਲ ਸਿੰਘ ਆਦਿ ਹਾਜਰ ਸਨ।






