ਹਰਪ੍ਰੀਤ ਜੋਸ਼ਨ ਮਹਿਮੂਦਪੁਰ ਮੰਡਾਰ ਯੂਥ ਅਕਾਲੀ ਦਲ ਸਰਕਲ ਮਾਣੇਵਾਲ ਦੇ ਪ੍ਰਧਾਨ ਨਿਯੁਕਤ; ਸੰਦੀਪ ਚੌਧਰੀ (ਹਨੀ ਟੌਂਸਾ) ਨੇ ਸੌਂਪਿਆ ਨਿਯੁਕਤੀ ਪੱਤਰ

Spread the love
ਬਲਾਚੌਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅੱਜ ਯੂਥ ਵਿੰਗ ਵਿੱਚ ਅਹਿਮ ਨਿਯੁਕਤੀ ਕੀਤੀ ਗਈ ਹੈ। ਹਲਕਾ ਬਲਾਚੌਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਅਕਾਲੀ ਆਗੂ ਸੰਦੀਪ ਚੌਧਰੀ (ਹਨੀ ਟੌਂਸਾ) ਵੱਲੋਂ ਅੱਜ ਪਿੰਡ ਮਹਿਮੂਦਪੁਰ ਮੰਡਾਰ ਦੇ ਨੌਜਵਾਨ ਆਗੂ ਹਰਪ੍ਰੀਤ ਜੋਸ਼ਨ ਨੂੰ ਯੂਥ ਵਿੰਗ ਸਰਕਲ ਮਾਣੇਵਾਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਵਿਸ਼ੇਸ਼ ਤੌਰ ‘ਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਹਰਪ੍ਰੀਤ ਜੋਸ਼ਨ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਇੰਚਾਰਜ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਆਪਣੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵ-ਨਿਯੁਕਤ ਸਰਕਲ ਪ੍ਰਧਾਨ ਹਰਪ੍ਰੀਤ ਜੋਸ਼ਨ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਸੰਦੀਪ ਚੌਧਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ ਅਤੇ ਸਰਕਲ ਮਾਣੇਵਾਲ ਵਿੱਚ ਯੂਥ ਵਿੰਗ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸੁਰਜੀਤ ਕੋਹਲੀ ਮਾਲੇਵਾਲ, ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਦਲਜੀਤ ਸਿੰਘ ਮਾਣੇਵਾਲ ਆਦਿ ਹਾਜ਼ਰ ਸਨ।

  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *