ਹਰਿਦਵਾਰ ਤੋਂ ਗੰਗਾ ਜਲ ਲੈ ਕੇ ਪਹੁੰਚੇ ਕਾਵੜੀਆਂ ਦਾ ਕੀਤਾ ਨਿੱਘਾ ਸਵਾਗਤ

Spread the love
ਤਪਾ ਮੰਡੀ 11 ਅਗਸਤ (ਗੋਲਡੀ ਵਿਆਸ)-ਸ਼ਿਵਰਾਤਰੀ ਦੇ ਦਿਹਾੜੇ ਨੂੰ ਲੈ ਕੇ ਸ਼ਹਿਰ ਦੇ ਵੱਖ ਵਖ ਮੰਦਰਾਂ ਵਿੱਚਹ ਹਰਿਦੁਵਾਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਆਪਣੇ ਇਲਾਕੇ ਵਿੱਚ ਪਹੁੰਚੇ ਕਾਵੜੀਆਂ ਦਾ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਰਿਹਾ ਅਤੇ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਇਲਾਕਾ ਗੂੰਜ ਉੱਠਿਆ। ਕਾਵੜੀਆਂ ਨੇ ਦੱਸਿਆ ਕਿ ਉਹ ਹਰਿਦਵਾਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਭਗਵਾਨ ਸ਼ਿਵ ਜੀ ਨੂੰ ਅਰਪਿਤ ਕਰਨ ਲਈ ਪੈਦਲ ਯਾਤਰਾ ਕਰਦੇ ਹੋਏ ਇੱਥੇ ਪਹੁੰਚੇ ਹਨ। ਰਸਤੇ ਵਿੱਚ ਉਨ੍ਹਾਂ ਨੂੰ ਕਈ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਸੇਵਾ ਅਤੇ ਸਹਿਯੋਗ ਦਿੱਤਾ ਗਿਆ। ਉਹਨਾਂ ਦੱਸਿਆ ਕਿ ਸਵਾਗਤ ਸਮਾਗਮ ਦੌਰਾਨ ਕਾਵੜੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਫਲ, ਪਾਣੀ ਤੇ ਹੋਰ ਜ਼ਰੂਰੀ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਬਾਬਾ ਸੁਖਾ ਨੰਦ ਕਾਵੜ ਸੇਵਾ ਦਲ ਦੇ ਆਗੂ ਕਰਨ ਗਰਗ ਅਤੇ ਵਿਜੇ ਵਿਸ਼ਿਸ਼ਟ ਨੇ ਕਿਹਾ ਕਿ ਕਾਵੜ ਯਾਤਰਾ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਸੇਵਾ, ਸੰਜਮ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਵੀ ਹੈ। ਉਨ੍ਹਾਂ ਲੋਕਾਂ ਨੂੰ ਧਾਰਮਿਕ ਸਮਾਗਮਾਂ ਦੌਰਾਨ ਆਪਸੀ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਕਾਵੜੀਆਂ ਲਈ ਸੀਵਰ ਲਗਾਇਆ ਗਿਆ ਹੈ ਜਿਸ ਵਿੱਚ ਕਾਵੜੀਆਂ ਦੇ ਖਾਣ ਪੀਣ ਤੋਂ ਇਲਾਵਾ ਰਹਿਣ ਸਹਿਣ ਅਤੇ ਮੈਡੀਕਲ ਦੀ ਮੁਫਤ ਸਹੂਲਤ ਦਿੱਤੀ ਗਈ ਹੈ ਜਿਸ ਵਿੱਚ ਸੈਂਕੜੇ ਕਾਵੜੀਏ ਆ ਕੇ ਠਹਿਰਦੇ ਹਨ। ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਕਾਵੜੀਆਂ ਵੱਲੋਂ ਗੰਗਾ ਜਲ ਚੜਾ ਕੇ ਭਗਵਾਨ ਸ਼ਿਵ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ ਅਤੇ ਨੱਚ ਟੱਪ ਕੇ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ ਜਾਵੇਗਾ।।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *