ਹਰ ਦਿਲ ਅਜੀਜ਼ ਬਸਪਾ ਆਗੂ ਸਤਨਾਮ ਚਾਹਲ ਦਾ ਦੇਹਾਂਤ, ਪਿੰਡ ਚਾਹਲਾ ਵਿਖੇ ਅੱਜ ਹੋਵੇਗਾ ਅੰਤਿਮ ਸੰਸਕਾਰ

Spread the love

ਨਵਾਂਸ਼ਹਿਰ /ਕਾਠਗੜ੍ਹ, 18 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਇਲਾਕੇ ਦੀ ਜਾਣੀ-ਪਛਾਣੀ, ਬੇਹੱਦ ਨੇਕਦਿਲ ਅਤੇ ਮਿਲਾਪੜੇ ਸੁਭਾਅ ਦੀ ਸ਼ਖਸੀਅਤ ਅਤੇ ਹਰਦਿਲ ਅਜੀਜ਼ ਸਤਨਾਮ ਚਾਹਲ ਅੱਜ ਦੁਪਹਿਰ ਤਕਰੀਬਨ 2 ਵਜੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ  ਵਿੱਚ ਜਾ ਬਿਰਾਜੇ ਹਨ। ਉਹ 63 ਵਰ੍ਹਿਆਂ ਦੇ ਸਨ। ਬੇਹੱਦ ਮਿਲਣਸਾਰ ਅਤੇ ਚੰਗੇ ਇਨਸਾਨ ਹੋਣ ਕਰਕੇ ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸਵਰਗੀ ਸਤਨਾਮ ਚਾਹਲ ਦਾ ਅੰਤਿਮ ਸੰਸਕਾਰ ਅੱਜ 18 ਜੁਲਾਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਚਾਹਲਾਂ ਨੇੜੇ ਕਾਠਗੜ੍ਹ ਵਿਖੇ ਦੁਪਹਿਰ ਤਕਰੀਬਨ 1 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *