ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏ

Spread the love
ਸ੍ਰੀ ਗੋਇੰਦਵਾਲ ਸਾਹਿਬ, 26 ਸਤੰਬਰ (ਸਤਵਿੰਦਰ ਸਿੰਘ ਬੁੱਗਾ) — ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸਿਆਸੀ ਸਰਗਰਮੀਆਂ ਦੇ ਦਰਮਿਆਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨਾਲ ਰਾਬਤਾ ਲਗਾਤਾਰ ਵਧਾਇਆ ਜਾ ਰਿਹਾ ਹੈ। ਇਸੇ ਦੌਰਾਨ ਸ. ਰਘੁਬੀਰ ਸਿੰਘ ਵਿਰਕ ਅਤੇ ਸ. ਗੁਲਵਿੰਦਰ ਸਿੰਘ ਰਾਏ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀਆਂ ਉਮੀਦਾਂ ਨਾਲ ਜੁੜਿਆ ਨਾਮ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਹੈ। ਉਨ੍ਹਾਂ ਕਿਹਾ ਕਿ ਸਿੱਕੀ ਦਾ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਲੰਮੇ ਸਮੇਂ ਤੋਂ ਜਨਤਕ ਸੰਪਰਕ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਅਤੇ ਲੋਕਾਂ ਨਾਲ ਰਾਬਤੇ ਰਾਹੀਂ ਜਥੇਬੰਦਕ ਸਰਗਰਮੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਇਸ ਮੌਕੇ ਹਰਵਿੰਦਰ ਸਿੰਘ ਲਾਡੀ ਬਾਠ, ਸਾਬਕਾ ਸਰਪੰਚ ਸ. ਮੋਹਨ ਸਿੰਘ ਬੱਲਾ, ਕੈਪਟਨ ਅਨੋਖ ਸਿੰਘ, ਸ. ਸ਼ਾਮ ਸਿੰਘ, ਸ. ਪ੍ਰਤਾਪ ਸਿੰਘ ਪੰਜਾਬੀ, ਸ. ਸਾਹਿਬ ਸਿੰਘ ਅਤੇ ਸ. ਹਜ਼ਾਰਾਂ ਸਿੰਘ ਸਮੇਤ ਹੋਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਹਲਕੇ ਦੀ ਸਿਆਸੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਿਰਕ ਅਤੇ ਰਾਏ ਨੇ ਕਿਹਾ ਕਿ ਖਡੂਰ ਸਾਹਿਬ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਹਲਕਾ ਹੈ। ਇੱਥੋਂ ਦੇ ਲੋਕਾਂ ਦੀਆਂ ਮੁੱਖ ਲੋੜਾਂ ਵਿੱਚ ਪਿੰਡਾਂ ਦਾ ਵਿਕਾਸ, ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ, ਸਿਹਤ ਸਹੂਲਤਾਂ, ਸਿੱਖਿਆ, ਨੌਜਵਾਨਾਂ ਲਈ ਰੁਜ਼ਗਾਰ ਅਤੇ ਕਿਸਾਨਾਂ ਨਾਲ ਸਬੰਧਤ ਮੁੱਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਲੋਕਾਂ ਦੀ ਆਵਾਜ਼ ਦੇ ਰੂਪ ਵਿੱਚ ਉਠਾਉਣ ਲਈ ਆਗੂਆਂ ਅਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਰਹਿਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਅਤੇ ਲੋਕ ਸੰਪਰਕ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਆਸਾਂ-ਉਮੀਦਾਂ, ਪਿੰਡਾਂ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਿਆਸੀ ਸਰਗਰਮੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾ ਰਹੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *