ਹਲਕਾ ਜੰਡਿਆਲਾ ਗੁਰੂ ਦੀ ਪ੍ਰਧਾਨ ਬੀਬੀ  ਮਨਜੀਤ ਕੋਰ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਵਰਕਰਾ ਨੇ ਝਾੜੂ ਨੂੰ ਛੱਡ ਕੇ ਕਾਗਰਸ ਪਾਰਟੀ ਦਾ ਪੱਲਾ ਫੜਿਆ  ਹਲਕਾ ਜੰਡਿਆਲਾ ‘ਚ ਆਪ ਦੇ ਬਲਾਕ ਪ੍ਰਧਾਨ ਇਸਤਰੀ ਵਿੰਗ ਸਮੇਤ ਦਰਜਨਾਂ ਪਰਿਵਾਰ ਕਾਂਗਰਸ ‘ਚ ਸ਼ਾਮਿਲ

Spread the love
ਜੰਡਿਆਲਾ ਗੁਰੂ 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )-ਪੰਜਾਬ ਸਰਕਾਰ ਵਲੋਂ ਜਿੱਥੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਦੀਆਂ ਔਰਤਾਂ ਲਈ ਇਕ ਇਤਿਹਾਸਕ ਤੇ ਲੋਕ ਭਲਾਈ ਵਾਲਾ ਕਦਮ ਦੱਸਿਆ ਜਾ ਰਿਹਾ ਹੈ, ਉੱਥੇ ਹੀ ਹਲਕਾ ਜੰਡਿਆਲਾ ਗੁਰੂ ਤੋਂ ਆਪ ਦੇ ਇਸਤਰੀ ਵਿੰਗ ਦੀ ਬਲਾਕ ਜੰਡਿਆਲਾ ਗੁਰੂ ਪ੍ਰਧਾਨ ਬੀਬੀ ਮਨਜੀਤ ਕੌਰ ਨਵਾਂ ਪਿੰਡ ਵਲੋਂ ਆਪ ਨੂੰ ਸਦਾ ਲਈ ਅਲਵਿਦਾ ਆਖਦਿਆਂ ਇਥੋਂ ਦਰਜਨਾਂ ਪਰਿਵਾਰਾਂ ਜਿਨ੍ਹਾਂ ‘ਚ ਵੱਡੀ ਗਿਣਤੀ ਔਰਤਾਂ ਨਾਲ ਹਲਕਾ ਯੂਥ ਪ੍ਰਧਾਨ ਜੰਡਿਆਲਾ ਲਵਦੀਪ ਸਿੰਘ ਨਵਾਂ ਪਿੰਡ ਦੀ ਪ੍ਰੇਰਨਾ ਨਾਲ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਕਬੂਲਦਿਆਂ ਹੋਇਆਂ ਕਾਂਗਰਸ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ‘ਚ ਸ਼ਾਮਿਲ ਹੋਏ ਬੀਬੀ ਮਨਜੀਤ ਕੌਰ (ਬਲਾਕ ਪ੍ਰਧਾਨ ਆਪ), ਰੁਪਿੰਦਰ ਕੌਰ, ਰਮਨਦੀਪ ਕੌਰ, ਜਸਵੰਤ ਕੌਰ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਬਖ਼ਸ਼ੀਸ਼ ਸਿੰਘ, ਰਣਜੋਤ ਸਿੰਘ, ਅਭੀਰਾਜ ਸਿੰਘ, ਵਰਿੰਦਰ ਸਿੰਘ ਅਤੇ ਦੀਪ ਸਿੰਘ ਆਦਿ ਨੂੰ ਡੈਨੀ ਵਲੋਂ ਜੀ ਆਇਆਂ ਆਖਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ, ਤੇ ਬੀਬੀ ਮਨਜੀਤ ਕੌਰ ਨੇ ਦੋਸ਼ ਲਾਇਆ ਕਿ ਆਪ ਵਿਚ ਪੁਰਾਣੇ ਵਰਕਰਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ । ਇਸ ਮੌਕੇ ਲਵਦੀਪ ਸਿੰਘ ਹਲਕਾ ਯੂਥ ਪ੍ਰਧਾਨ ਜੰਡਿਆਲਾ, ਜ਼ਿਲ੍ਹਾ ਸਕੱਤਰ ਰਾਜ ਰਾਏਪੁਰ, ਪ੍ਰਗਟ ਸਿੰਘ ਵਾਈਸ ਯੂਥ ਪ੍ਰਧਾਨ, ਚੈਅਰਮੈਨ ਰਣਜੀਤ ਰਾਣਾ ਜੰਡ, ਜਸਵਿੰਦਰ ਸਿੰਘ ਸ਼ਾਹ ਨੰਗਲ, ਤੀਰਥ ਸਿੰਘ ਖਜਾਲਾ, ਬਿੱਲਾ ਨਾਜੋਆਨੀ, ਸਰਬਜੀਤ ਸਿੰਘ ਫ਼ਤਹਿਪੁਰ ਪ੍ਰਧਾਨ ਵਾਲਮੀਕੀ ਦਾਲ, ਅਮਰੀਕ ਸਿੰਘ ਨਾਜੋਆਨੀ, ਸਤਨਾਮ ਸਿੰਘ, ਨਵੀਨਦੀਪ ਸਿੰਘ, ਜਸਵੰਤ ਸਿੰਘ, ਲਾਲੀ, ਗੋਲਡੀ, ਗੇਜਾ, ਗੁੱਗੂ, ਬਿੱਲਾ ਜੰਮੂ, ਮੈਂਬਰ ਰਵੀ ਰਵੀ ਰਣਜੋਧ (ਸਾਰੇ ਨਵਾਂ ਪਿੰਡ) ਆਦਿ ਹਾਜ਼ਰ ਸਨ।
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *