ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵੱਲੋਂ ਸੈਂਟਰ ਹੈਡ ਟੀਚਰ ਵਿਨੇ ਸ਼ਰਮਾ ਦਾ ਸਨਮਾਨ ਕੀਤਾ ਗਿਆ

Spread the love

 ਫਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਸਿੱਖਿਆ ਦੇ ਖੇਤਰ ਵਿੱਚ ਪਿਛਲੇ ਲਗਭਗ 24 ਸਾਲ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਪ੍ਰੈਪ ਐਵਾਰਡੀ ਸੈਂਟਰ ਹੈਡ ਟੀਚਰ ਵਿਨੇ ਸ਼ਰਮਾ ਦਾ ਹਲਕਾ ਵਿਧਾਇਕ ਫੋਜਾ ਸਿੰਘ ਸਰਾਰੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਨੇ ਸ਼ਰਮਾ ਨੂੰ ਇਹ ਸਨਮਾਨ ਬੀਤੇ ਦਿਨੀ ਸਰਕਾਰੀ ਪ੍ਰਾਈਮਰੀ ਸਕੂਲ ਝੁੱਗੇ ਸੰਤਾ ਸਿੰਘ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ, ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਇੱਥੇ ਨਵੇਂ ਬਣੇ ਕਲਾਸ ਰੂਮ ਅਤੇ ਚਾਰ ਦੀਵਾਰੀ ਦਾ ਉਦਘਾਟਨ ਕਰਨ ਪਹੁੰਚੇ ਸਨ ਜ਼ਿਕਰਯੋਗ ਹੈ ਕਿ ਵਿਨੇ ਸ਼ਰਮਾ ਬੀਤੇ ਛੇ ਸਾਲਾਂ ਤੋਂ ਸੈਂਟਰ ਮੇਘਾ ਰਾਏ ਉਤਾੜ ਵਿਖੇ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਉਹ ਬਤੌਰ ਰਿਸੋਰਸ ਪਰਸਨ ਭੂਮਿਕਾ ਨਿਭਾਉਣ, ਬਲਾਕ ਪੱਧਰੀ ਖੇਡਾਂ ਵਿੱਚ ਬੱਚਿਆਂ ਨੂੰ ਸਮੂਲੀਅਤ ਵਿਦਿਅਕ ਸਹਿ ਵਿਦਿਅਕ ਗਤੀਵਿਧੀਆਂ ਵਿੱਚ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਫਿਨਲੈਂਡ ਵਿਖੇ ਅੰਤਰ ਰਾਸ਼ਟਰੀ ਟਰੇਨਿੰਗ ਪ੍ਰਾਪਤ ਕਰਨ, ਸਿੱਖਿਆ ਵਿਭਾਗ ਦੇ ਵੱਖ-ਵੱਖ ਸਮਾਗਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਨਾ ਅਤੇ ਬਤੌਰ ਦਾਖਲਾ ਨੋਡਲ ਅਫਸਰ ਦੀਆ ਸੇਵਾਵਾਂ ਬਦਲੇ ਇਹ ਸਨਮਾਨ ਕੀਤਾ ਗਿਆ ਇਸ ਸਨਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ, ਸੈਂਟਰ ਹੈਡ ਟੀਚਰ ਮਨਪ੍ਰੀਤ ਕੌਰ, ਰਾਜਕੁਮਾਰ, ਰਜਿੰਦਰ ਸਿੰਘ, ਬਲਦੇਵ ਸਿੰਘ, ਇਕਬਾਲ ਸਿੰਘ,  ਐਚ.ਡੀ ਜਸਪਾਲ ਸਿੰਘ, ਸੰਜੀਵ ਮੋਗਾ, ਜੋਗਿੰਦਰ ਸਿੰਘ, ਬੂਟਾ ਸਿੰਘ, ਸੰਪੂਰਨ ਵਿਰਕ, ਵਿਪਨ ਲੋਟਾ, ਹਰਵਿੰਦਰ ਸਿੰਘ ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਨੇ ਵਿਨੇ ਸ਼ਰਮਾ ਨੂੰ ਵਧਾਈ ਦਿੱਤੀ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *